ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦਾ ਫ਼ੈਸਲਾ ਰੱਦ ਕਰਨ ਦੀ ਮੰਗ ਕੀਤੀ ਹੈ। ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਮੁਲਾਕਾਤ ਕਰਕੇ ਮਤਾ ਸੌਂਪਣ ਮਗਰੋਂ ਪਾਰਟੀ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਸਪੀਕਰ ਨੂੰ ਮਤਾ ਪੇਸ਼ ਕਰ ਕੇ ਬੇਨਤੀ ਕੀਤੀ ਗਈ ਹੈ ਕਿ ਵਿਧਾਨ ਸਭਾ ਵਿੱਚ ਨਿਯਮ 7 ਤਹਿਤ ਇਸ ’ਤੇ ਚਰਚਾ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨਾ ਚਾਹੁੰਦੀ ਹੈ ਜਦਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਵਿੱਚ ਤਨਖਾਹਾਂ ਕੇਂਦਰ ਸਰਕਾਰ ਨਾਲੋਂ ਕਿਤੇ ਜ਼ਿਆਦਾ ਹਨ। -ਟਨਸ