ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 20 ਮਾਰਚ
ਸਰਕਾਰੀ ਨੌਕਰੀਆਂ ਲਈ ਉਮਰ ਹੱਦ ਪਾਰ ਚੁੱਕੇ ਬੇਰੁਜ਼ਗਾਰਾਂ ਦੀ ‘ਓਵਰ ਏਜ਼ ਯੂਨੀਅਨ’ ਨੇ ਸਰਕਾਰ ਵੱਲੋਂ ਮਾਸਟਰ ਕਾਡਰ ਦੀਆਂ ਕੱਢੀਆਂ ਆਸਾਮੀਆਂ ਲਈ ਉਮਰ ਸੀਮਾ ’ਚ ਪੰਜ ਸਾਲ ਦੇ ਵਾਧੇ ਦੀ ਮੰਗ ਕੀਤੀ ਹੈ। ਇਥੇ ਮੀਟਿੰਗ ਤੋਂ ਬਾਅਦ ਜਥੇਬੰਦੀ ਦੇ ਸੂਬਾਈ ਪ੍ਰਧਾਨ ਰਮਨ ਕੁਮਾਰ ਨੇ ਕਿਹਾ ਕਿ ਕਾਂਗਰਸ ਦੇ ਬੀਤੇ ਕਾਰਜਕਾਲ ਦੌਰਾਨ ਇਸ ਕਾਡਰ ਦੀਆਂ 4161 ਆਸਾਮੀਆਂ ਭਰਨ ਲਈ ਇਸ਼ਤਿਹਾਰ ਪ੍ਰਕਾਸ਼ਿਤ ਹੋਇਆ ਸੀ, ਜਿਸ ਵਿੱਚ ਜਨਰਲ ਵਰਗ ਲਈ ਉਮਰ ਹੱਦ 37 ਅਤੇ ਰਾਖਵੀਆਂ ਸ਼੍ਰੇਣੀਆਂ ਲਈ 42 ਸਾਲ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਪੋਸਟਾਂ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਮਾਰਚ 2022 ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਉਮਰ ਹੱਦ ’ਚ ਸੋਧ ਕਰਕੇ ਇਸ ਨੂੰ ਜਨਰਲ ਵਰਗ ਦੇ ਉਮੀਦਵਾਰਾਂ ਲਈ 42 ਅਤੇ ਰਾਖਵੀਆਂ ਸ਼੍ਰੇਣੀਆਂ ਲਈ 47 ਕੀਤੀ ਜਾਵੇ।