ਪੱਤਰਕਾਰਾਂ ਵਿਰੁੱਧ ਕੇਸ ਰੱਦ ਕਰਨ ਦੀ ਮੰਗ
ਅਪਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੇ ਕਨਵੀਨਰਾਂ ਡਾ. ਪਰਮਿੰਦਰ ਸਿੰਘ, ਪ੍ਰੋ. ਏਕੇ ਮਲੇਰੀ, ਬੂਟਾ ਸਿੰਘ ਮਹਿਮੂਦਪੁਰ ਤੇ ਯਸ਼ਪਾਲ ਨੇ ਉੱਘੇ ਪੱਤਰਕਾਰ ਸਿਧਾਰਥ ਵਰਧਰਾਜਨ ਤੇ ਕਰਨ ਥਾਪਰ ਵਿਰੁੱਧ ਰਾਜਧ੍ਰੋਹ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਜਾਣ ਦੀ ਨਿਖੇਧੀ ਕੀਤੀ...
Advertisement
ਅਪਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੇ ਕਨਵੀਨਰਾਂ ਡਾ. ਪਰਮਿੰਦਰ ਸਿੰਘ, ਪ੍ਰੋ. ਏਕੇ ਮਲੇਰੀ, ਬੂਟਾ ਸਿੰਘ ਮਹਿਮੂਦਪੁਰ ਤੇ ਯਸ਼ਪਾਲ ਨੇ ਉੱਘੇ ਪੱਤਰਕਾਰ ਸਿਧਾਰਥ ਵਰਧਰਾਜਨ ਤੇ ਕਰਨ ਥਾਪਰ ਵਿਰੁੱਧ ਰਾਜਧ੍ਰੋਹ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਦਿ ਵਾਇਰ’ ਦੇ ਬਾਨੀ ਸੰਪਾਦਕ ਸਿਧਾਰਥ ਵਰਧਰਾਜਨ ਤੇ ਕਰਨ ਥਾਪਰ ਕੌਮਾਂਤਰੀ ਪੱਧਰ ਦੇ ਪੱਤਰਕਾਰ ਹਨ ਅਤੇ ਅਸਾਮ ਪੁਲੀਸ ਵੱਲੋਂ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਉਨ੍ਹਾਂ ਵਿਰੁੱਧ ਦੋ ਮਹੀਨਿਆਂ ਵਿੱਚ ਦੂਜਾ ਕੇਸ ਦਰਜ ਕੀਤਾ ਗਿਆ ਹੈ। ਭਾਜਪਾ ਹਰ ਹਰਬਾ ਵਰਤ ਕੇ ਪੱਤਰਕਾਰਾਂ ਦੀ ਜ਼ੁਬਾਨ ਬੰਦ ਕਰਨਾ ਚਾਹੁੰਦੀ ਹੈ। ਫਰੰਟ ਦੇ ਆਗੂਆਂ ਨੇ ਮੰਗ ਕੀਤੀ ਕਿ ਇਹ ਜਾਬਰ ਨੀਤੀ ਬੰਦ ਕੀਤੀ ਜਾਵੇ ਤੇ ‘ਦਿ ਵਾਇਰ’ ਵਿਰੁੱਧ ਦਰਜ ਐੱਫਆਈਆਰ ਤੁਰੰਤ ਰੱਦ ਕੀਤੀਆਂ ਜਾਣ। ਫਰੰਟ ਦੇ ਆਗੂਆਂ ਨੇ ਕਿਹਾ ਕਿ ਜੇ ਕੇਂਦਰ ਵੱਲੋਂ ਕੇਸ ਰੱਦ ਨਾ ਕੀਤੇ ਗਏ ਤਾਂ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ।
Advertisement
Advertisement