ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੋਣਾਂ ਲਈ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ

ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਤੋਂ ਤਿੰਨ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ...
Advertisement

ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਤੋਂ ਤਿੰਨ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਚੋਣ ਕਮਿਸ਼ਨਰ ਦੇ ਨਾਮ ਪੱਤਰ ਲਿਖਦਿਆਂ 14 ਦਸੰਬਰ ਨੂੂੰ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ ਨੂੰ 5 ਵਜੇ ਤੱਕ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਵੋਟਿੰਗ ਲਈ ਸਮਾਂ 8 ਵਜੇ ਤੋਂ ਸ਼ਾਮ 4 ਵਜੇ ਤੱਕ ਦਾ ਤੈਅ ਕੀਤਾ ਹੈ।

ਡਾ. ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਵੋਟਿੰਗ ਲਈ ਤੈਅ ਕੀਤਾ ਸਮਾਂ ਬਹੁਤ ਘੱਟ ਹੈ। ਵੋਟਿੰਗ ਲਈ ਸਮਾਂ ਹੱਦ ਸੀਮਤ ਹੋਣ ਕਾਰਨ ਗਰੀਬ ਪਰਿਵਾਰ, ਕਿਸਾਨ ਅਤੇ ਦਿਹਾੜੀਦਾਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਤੋਂ ਵਾਂਝੇ ਰਹਿ ਜਾਣਗੇ।

Advertisement

Advertisement
Show comments