ਸ਼ਹੀਦੀ ਦਿਹਾੜੇ ਮੌਕੇ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ
ਪੰਜਾਬ ਭਾਜਪਾ ਦੇ ਵਾਈਸ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਘੋਸ਼ਿਤ ਕਰਨ ਦੀ ਅਪੀਲ ਕੀਤੀ ਹੈ। ਡਾ. ਸ਼ਰਮਾ ਨੇ ਕਿਹਾ ਕਿ ਆਨੰਦਪੁਰ ਸਾਹਿਬ ਸਿੱਖ ਧਰਮ ਦਾ ਆਧਿਆਤਮਿਕ ਕੇਂਦਰ ਹੈ,...
Advertisement
ਪੰਜਾਬ ਭਾਜਪਾ ਦੇ ਵਾਈਸ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਘੋਸ਼ਿਤ ਕਰਨ ਦੀ ਅਪੀਲ ਕੀਤੀ ਹੈ। ਡਾ. ਸ਼ਰਮਾ ਨੇ ਕਿਹਾ ਕਿ ਆਨੰਦਪੁਰ ਸਾਹਿਬ ਸਿੱਖ ਧਰਮ ਦਾ ਆਧਿਆਤਮਿਕ ਕੇਂਦਰ ਹੈ, ਜਿਸ ਨਾਲ ਪੂਰੀ ਦੁਨੀਆ ਦੇ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਵਿੱਚ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਵੱਡੇ ਸਮਾਗਮ ਆਨੰਦਪੁਰ ਸਾਹਿਬ ਦੀ ਧਰਤੀ ’ਤੇ ਉਲੀਕੇ ਗਏ ਹਨ। ਇਸ ਮੌਕੇ ਨੂੰ ਇਤਿਹਾਸਿਕ ਬਣਾਉਣ ਲਈ ਜੇਕਰ ਸੂਬਾ ਸਰਕਾਰ ਸ੍ਰੀ ਆਨੰਦਪੁਰ ਸਾਹਿਬ ਨੂੰ ਨਵਾਂ ਜ਼ਿਲ੍ਹਾ ਬਣਾਉਂਦੀ ਹੈ, ਤਾਂ ਇਹ ਪੂਰੇ ਪੰਜਾਬ ਲਈ ਮਾਣ ਵਾਲਾ ਪਲ ਹੋਵੇਗਾ।
Advertisement
Advertisement
×