ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦਰਜਾ ਤਿੰਨ ਮੁਲਾਜ਼ਮਾਂ ਨੂੰ ਆਊਟਸੋਰਸ ਤੋਂ ਕੰਟਰੈਕਟ ’ਤੇ ਕਰਨ ਦੀ ਮੰਗ

ਚੰਡੀਗੜ੍ਹ (ਟਨਸ): ਪੰਜਾਬ ਮਿਉਂਸਿਪਲ ਵਰਕਰਜ਼ ਵੱਲੋਂ ਪੰਜਾਬ ਦੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੇ ਨਗਰ ਨਿਗਮਾਂ ਵਿੱਚ ਕੰਮ ਕਰਦੇ ਦਰਜਾ ਤਿੰਨ ਕਰਮਚਾਰੀਆਂ ਨੂੰ ਆਊਟਸੋਰਸ ਤੋਂ ਕੰਟਰੈਕਟ ’ਤੇ ਕਰਨ ਦੀ ਮੰਗ ਕੀਤੀ ਗਈ ਹੈ। ਫੱੈਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਵਾਲੀਆ ਬੁਢਲਾਡਾ, ਨਾਇਬ...
Advertisement

ਚੰਡੀਗੜ੍ਹ (ਟਨਸ): ਪੰਜਾਬ ਮਿਉਂਸਿਪਲ ਵਰਕਰਜ਼ ਵੱਲੋਂ ਪੰਜਾਬ ਦੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੇ ਨਗਰ ਨਿਗਮਾਂ ਵਿੱਚ ਕੰਮ ਕਰਦੇ ਦਰਜਾ ਤਿੰਨ ਕਰਮਚਾਰੀਆਂ ਨੂੰ ਆਊਟਸੋਰਸ ਤੋਂ ਕੰਟਰੈਕਟ ’ਤੇ ਕਰਨ ਦੀ ਮੰਗ ਕੀਤੀ ਗਈ ਹੈ। ਫੱੈਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਵਾਲੀਆ ਬੁਢਲਾਡਾ, ਨਾਇਬ ਸਿੰਘ ਜੈਤੋ, ਸਤਨਾਮ ਅਹਿਮਦਗੜ੍ਹ, ਮਨੋਜ ਦਿੜ੍ਹਬਾ, ਮੁਹੰਮਦ ਹਨੀਫ਼ ਮਾਲੇਰਕੋਟਲਾ, ਸੁਰਿੰਦਰ ਝੋਨਾ ਅੰਮ੍ਰਿਤਸਰ, ਬਲਵੀਰ ਖਹਿਰਾ ਗੁਰਦਾਸਪੁਰ, ਸਤਪਾਲ ਸੱਤੀ, ਅਨਿਲ ਸੁਨਾਮ, ਗੁਰਪ੍ਰੀਤ, ਜਸਵੀਰ ਮਾਨਸਾ ਤੇ ਪ੍ਰਦੀਪ ਮੂਨਕ ਨੇ ਕਿਹਾ ਕਿ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਊਟਸੋਰਸ ਕਾਮਿਆਂ ਨੂੰ ਕੰਟਰੈਕਟ ’ਤੇ ਲਿਆਂਦਾ ਜਾਵੇਗਾ। ਸਥਾਨਕ ਸਰਕਾਰ ਵਿਭਾਗ ਵਿੱਚ ਦਰਜਾ ਚਾਰ ਕਰਮਚਾਰੀਆਂ ਨੂੰ ਤਾਂ ਆਊਟਸੋਰਸ ਤੋਂ ਕੰਟਰੈਕਟ ’ਤੇ ਕੀਤਾ ਜਾ ਰਿਹਾ ਹੈ, ਪਰ ਦਰਜਾ ਤਿੰਨ ਕਰਮਚਾਰੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ।

Advertisement
Advertisement