ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਸਤੰਬਰ
ਦਿੱਲੀ ਦੀ ਜਥੇਬੰਦੀ ਪੰਜਾਬੀ ਪ੍ਰਮੋਸ਼ਨ ਕੌਂਸਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੱਤਰ ਸੌਂਪ ਕੇ ਦਿੱਲੀ ਕਮੇਟੀ ਦੀਆਂ ਚੋਣਾਂ ਦੇ ਡਾਇਰੈਕਟਰ ਨਰਿੰਦਰ ਸਿੰਘ ’ਤੇ ਜੁੱਤੀ ਸੁੱਟਣ ਵਾਲੇ ਦਿੱਲੀ ਕਮੇਟੀ ਦੇ ਮੈਂਬਰਾਂ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਹੈ।
ਜਥੇਬੰਦੀ ਦੇ ਮੁਖੀ ਜਸਵੰਤ ਸਿੰਘ ਬੌਬੀ ਨੇ ਪੱਤਰ ਵਿੱਚ ਲਿਖਿਆ ਕਿ ਕੁਝ ਦਿਨ ਪਹਿਲਾਂ ਦਿੱਲੀ ਕਮੇਟੀ ਦੇ ਨਵੇਂ ਚੁਣੇ ਮੈਂਬਰਾਂ ਨੇ ਚੋਣਾਂ ਕਰਵਾਉਣ ਵਾਲੇ ਡਾਇਰੈਕਟਰ ਨਰਿੰਦਰ ਸਿੰਘ ’ਤੇ ਜੁੱਤੀ ਸੁੱਟ ਕੇ ਅਤੇ ਗਾਲੀ-ਗਲੋਚ ਕਰਕੇ ਹਮਲਾ ਕੀਤਾ ਹੈ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਚੋਣ ਡਾਇਰੈਕਟਰ ’ਤੇ ਹਮਲਾ ਕਰਨ ਵਾਲੇ ਇਨ੍ਹਾਂ ਸਿੱਖ ਮੈਂਬਰਾਂ ਨੂੰ ਮਿਸਾਲੀ ਸਜ਼ਾ ਲਾਈ ਜਾਵੇ।