DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜਮਹੂਰੀ ਅਧਿਕਾਰ ਸਭਾ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਧੱਕੇਸ਼ਾਹੀ ਦੀ ਨਿਖੇਧੀ

ਚੋਣ ਕਮਿਸ਼ਨਰਾਂ ਨੂੰ ਛੋਟ ਦੇਣ ਵਾਲਾ ਕਾਨੂੰਨ ਰੱਦ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਮੀਟਿੰਗ ਵਿੱਚ ਮੌਜੂਦ ਜਮਹੂਰੀ ਅਧਿਕਾਰ ਸਭਾ ਦੇ ਆਗੂ।
Advertisement

ਦਿੱਲੀ ਦੇ ਜੰਤਰ-ਮੰਤਰ ਵਿੱਚ ਕੌਕਰੋਚ ਜਨਤਾ ਪਾਰਟੀ, ਵਿਦਿਆਰਥੀ ਜਥੇਬੰਦੀਆਂ, ਕਾਂਗਰਸ ਅਤੇ ਖੱਬੇ-ਪੱਖੀ ਪਾਰਟੀਆਂ ਵੱਲੋਂ ਦਿੱਤੇ ਵਿਰੋਧ ਪ੍ਰਦਰਸ਼ਨ ਦੇ ਸੱਦੇ ਨੂੰ ਦਬਾਉਣ ਲਈ ਕੇਂਦਰ ਸਰਕਾਰ ਵੱਲੋਂ ਕੀਤੀ ਪੁਲੀਸ ਕਾਰਵਾਈ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਨਿਖੇਧੀ ਕੀਤੀ ਹੈ। ਲੁਧਿਆਣਾ ਦੇ ਬੀਬੀ ਅਮਰ ਕੌਰ ਯਾਦਗਾਰੀ ਹਾਲ ਵਿੱਚ ਪ੍ਰੋਫ਼ੈਸਰ ਜਗਮੋਹਣ ਸਿੰਘ ਦੀ ਅਗਵਾਈ ਹੇਠ ਹੋਈ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਇਸ ਵਰਤਾਰੇ ਦਾ ਗੰਭੀਰ ਵਿਸ਼ਲੇਸ਼ਣ ਕੀਤਾ ਗਿਆ।

ਸਭਾ ਦੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਅਤੇ ਪ੍ਰੈੱਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਵੱਲੋਂ ਇੱਕਪਾਸੜ ਕਾਰਵਾਈ ਕਰਦਿਆਂ 13 ਕਰੋੜ ਤੋਂ ਵੱਧ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚੋਂ ਹਟਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ) ਕਾਨੂੰਨ, 2023 ਦੀ ਧਾਰਾ 16 ਰਾਹੀਂ ਚੋਣ ਕਮਿਸ਼ਨਰਾਂ ਨੂੰ ਸਰਕਾਰੀ ਕੰਮਾਂ ਲਈ ਸਿਵਲ ਜਾਂ ਅਪਰਾਧਿਕ ਕਾਰਵਾਈ ਤੋਂ ਕਾਨੂੰਨੀ ਛੋਟ ਦੇਣਾ ਲੋਕਤੰਤਰ ਵਿਰੋਧੀ ਹੈ। ਸਭਾ ਨੇ ਖ਼ਦਸ਼ਾ ਪ੍ਰਗਟਾਇਆ ਕਿ ਵੋਟਾਂ ਕੱਟਣ ਦਾ ਇਹ ਵਰਤਾਰਾ ਨੈਸ਼ਨਲ ਰਜਿਸਟ੍ਰੇਸ਼ਨ ਸਿਟੀਜ਼ਨਸ਼ਿਪ (ਐੱਨ ਆਰ ਸੀ) ਨਾਲ ਜੋੜ ਕੇ ਲੋਕਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਐਲਾਨਣ ਦੀ ਸਾਜ਼ਿਸ਼ ਹੈ।

Advertisement

ਆਗੂਆਂ ਨੇ ਮੰਗ ਕੀਤੀ ਕਿ ਹਿਰਾਸਤ ਵਿੱਚ ਲਏ ਸਾਰੇ ਪ੍ਰਦਰਸ਼ਨਕਾਰੀਆਂ, ਕਾਰਕੁਨਾਂ ਅਤੇ ਪੱਤਰਕਾਰਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ, ਪ੍ਰਗਟਾਵੇ ਦੀ ਆਜ਼ਾਦੀ ਨੂੰ ਰੋਕਣ ਲਈ ਬੀ ਐੱਨ ਐੱਸ ਐੱਸ ਦੀ ਧਾਰਾ 163 ਦੀ ਦੁਰਵਰਤੋਂ ਬੰਦ ਕੀਤੀ ਜਾਵੇ, ਉਪਰੋਕਤ 2023 ਐਕਟ ਰੱਦ ਕੀਤਾ ਜਾਵੇ ਅਤੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਦੋਸ਼ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਸਭਾ ਨੇ ਪ੍ਰਦਰਸ਼ਨਕਾਰੀਆਂ ਨਾਲ ਬਜਰੰਗ ਦਲ ਦੇ ਟਕਰਾਅ ਨੂੰ ਨਾ ਰੋਕਣ ਲਈ ਵੀ ਦਿੱਲੀ ਪੁਲੀਸ ਦੀ ਆਲੋਚਨਾ ਕੀਤੀ।

Advertisement

Advertisement
×