ਰਾਮਾਂ ਮੰਡੀ: ਸ਼ਰਾਰਤੀ ਅਨਸਰਾਂ ਨੇ ਬੀਤੀ ਦੇਰ ਰਾਤ ਇੱਥੇ ਨਗਰ ਕੌਂਸਲ ਤੇ ਮਾਰਕੀਟ ਕਮੇਟੀ ਦਫ਼ਤਰਾਂ ਵਿਚਾਲੇ ਬਣੇ ਪਾਰਕ ਵਿੱਚ ਲੱਗੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ-ਤੋੜ ਕਰ ਦਿੱਤੀ। ਘਟਨਾ ਵਾਲੀ ਥਾਂ ਤੋਂ ਬੁੱਤ ਦਾ ਸਿਰ ਵਾਲਾ ਹਿੱਸਾ ਲਾਪਤਾ ਹੈ। ਘਟਨਾ ਬਾਰੇ ਪਤਾ ਲੱਗਦਿਆਂ ਹੀ ਮੰਡੀ ਵਾਸੀਆਂ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਥਾਣਾ ਮੁਖੀ ਹਰਜੋਤ ਸਿੰਘ ਮਾਨ ਪੁਲੀਸ ਟੀਮ ਨਾਲ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਮੰਡੀ ਵਾਸੀਆਂ ਨੇ ਸਰਕਾਰ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਥਾਣਾ ਮੁਖੀ ਨੇ ਕਿਹਾ ਕਿ ਬੁੱਤ ਦੀ ਭੰਨ-ਤੋੜ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਜਲਦੀ ਕਾਬੂ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। -ਪੱਤਰ ਪ੍ਰੇਰਕ