ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਕਲੀ ਖਾਦਾਂ ਦੀ ਵਿਕਰੀ ਤੇ ਡੀਏਪੀ ਦੀ ਘਾਟ ਖ਼ਿਲਾਫ਼ ਪ੍ਰਦਰਸ਼ਨ ਅੱਜ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 24 ਸਤੰਬਰ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਕਲੀ ਖਾਦਾਂ ਦੀ ਵਿਕਰੀ ਤੇ ਡੀਏਪੀ ਦੀ ਘਾਟ ਖ਼ਿਲਾਫ਼ 25 ਸਤੰਬਰ ਨੂੰ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਮੂਹਰੇ ਤਿੰਨ ਘੰਟੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨਾਂ ਨੇ ਦੋਸ਼...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 24 ਸਤੰਬਰ

Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਕਲੀ ਖਾਦਾਂ ਦੀ ਵਿਕਰੀ ਤੇ ਡੀਏਪੀ ਦੀ ਘਾਟ ਖ਼ਿਲਾਫ਼ 25 ਸਤੰਬਰ ਨੂੰ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਮੂਹਰੇ ਤਿੰਨ ਘੰਟੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨਾਂ ਨੇ ਦੋਸ਼ ਲਾਇਆ ਕਿ ਖਾਦਾਂ ਖਰੀਦਣ ਸਮੇਂ ਕਿਸਾਨਾਂ ਨੂੰ ਧੱਕੇ ਨਾਲ ਨੈਨੋ ਖਾਦਾਂ ਅਤੇ ਕੀਟਨਾਸ਼ਕ ਦਿੱਤੇ ਜਾ ਰਹੇ ਹਨ। ਰੋਸ ਪ੍ਰਦਰਸ਼ਨ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਸੌਂਪੇ ਜਾਣਗੇ। ਇਹ ਪ੍ਰਗਟਾਵਾ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕੀਤਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਖਾਦਾਂ ਦਾ ਬਨਾਉਟੀ ਸੰਕਟ ਖੜ੍ਹਾ ਕਰ ਕੇ ਨਕਲੀ ਖਾਦਾਂ ਦਿੱਤੀਆਂ ਜਾ ਰਹੀਆਂ ਹਨ ਤੇ ਇਹ ਕਾਰੋਬਾਰ ‘ਆਪ’ ਸਰਕਾਰ ਦੀ ਛਤਰ-ਛਾਇਆ ਹੇਠ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ।

Advertisement