ਭੱਟੀਵਾਲ ਕਲਾਂ ਵਿੱਚ ਵਿਜੈ ਇੰਦਰ ਸਿੰਗਲਾ ਖ਼ਿਲਾਫ਼ ਮੁਜ਼ਾਹਰਾ

ਸਿੰਗਲਾ ਨੂੰ ਭਾਸ਼ਣ ਬੰਦ ਕਰਕੇ ਮੁੜਨਾ ਪਿਆ

ਭੱਟੀਵਾਲ ਕਲਾਂ ਵਿੱਚ ਵਿਜੈ ਇੰਦਰ ਸਿੰਗਲਾ ਖ਼ਿਲਾਫ਼ ਮੁਜ਼ਾਹਰਾ

ਭਵਾਨੀਗੜ੍ਹ ਦੇ ਪਿੰਡ ਭੱਟੀਵਾਲ ਕਲਾਂ ਵਿਖੇ ਕੈਬਨਿਟ ਮੰਤਰੀ ਸਿੰਗਲਾ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਪਿੰਡ ਵਾਸੀ। -ਫੋਟੋ:ਮੱਟਰਾਂ

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 28 ਜਨਵਰੀ

ਨੇੜਲੇ ਪਿੰਡ ਭੱਟੀਵਾਲ ਕਲਾਂ ਵਿੱਚ ਸ਼ੁੱਕਰਵਾਰ ਨੂੰ  ਚੋਣ ਰੈਲੀ ਕਰਨ ਪਹੁੰਚੇ ਕਾਂਗਰਸ ਪਾਰਟੀ ਦੇ ਹਲਕਾ ਸੰਗਰੂਰ ਤੋਂ ਉਮੀਦਵਾਰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਖ਼ਿਲਾਫ਼ ਅੱਜ ਪਿੰਡ ਦੇ ਕਾਫੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਦੇ ਲੋਕਾਂ ਤੇ ਨੌਜਵਾਨਾਂ ਵੱਲੋਂ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਵਿਰੋਧ ਕਾਰਨ ਕੈਬਨਿਟ ਮੰਤਰੀ ਸਿੰਗਲਾ ਨੂੰ ਆਪਣਾ ਭਾਸ਼ਣ ਬੰਦ ਕਰਕੇ ਕਿਸੇ ਹੋਰ ਗੱਡੀ ਵਿਚ ਬੈਠ ਕੇ ਵਾਪਸ ਪਰਤਣਾ ਪਿਆ। ਰੋਸ਼ ਪ੍ਰਦਰਸ਼ਨ ਕਰਨ ਵਾਲੇ ਪਿੰਡ ਵਾਸੀ ਸ਼ਿੰਦਰਪਾਲ ਸ਼ਰਮਾ, ਹਮੀਰ ਸਿੰਘ, ਬਿੱਕਰ ਸਿੰਘ, ਕਾਲਾ ਸਿੰਘ, ਹਰਜੀਤ ਸਿੰਘ, ਗਗਨ ਸਿੰਘ, ਭਿੰਦਾ ਸਿੰਘ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ ਅਤੇ ਅਮਰਜੀਤ ਸਿੰਘ ਨੇ ਦੋਸ਼ ਲਗਾਇਆ ਕਿ ਕੈਬਨਿਟ ਮੰਤਰੀ ਸਿੰਗਲਾ ਵੱਲੋਂ ਪਿੰਡ ਦੇ ਚੁਣੇ ਹੋਈ ਪੰਚਾਇਤ ਨੂੰ ਬਦਲਖੋਰੀ ਦੀ ਭਾਵਨਾ ਤਹਿਤ ਤੰਗ ਪ੍ਰੇਸ਼ਾਨ ਕੀਤਾ ਗਿਆ ਅਤੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਅੜਿੱਕੇ ਖੜੇ ਕੀਤੇ ਗਏ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਸਬੰਧੀ ਝੂਠੀਆਂ ਸੌਹਾਂ ਖਾਹ ਕੇ ਮੁੱਕਰ ਗਏ ਅਤੇ ਬਾਅਦ ਵਿੱਚ ਚੰਨੀ ਸਰਕਾਰ ਨੇ ਵੀ ਝੂਠੇ ਐਲਾਨ ਕਰਕੇ ਲੋਕਾਂ ਨੂੰ ਬੇਵਕੂਫ ਬਣਾਇਆ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਸਿੰਗਲਾ ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੂੰ ਬੇਰਹਿਮੀ ਨਾਲ਼ ਕੁੱਟਿਆ ਗਿਆ।

ਦੂਜੇ ਪਾਸੇ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪਿੰਡ ਭੱਟੀਵਾਲ ਕਲਾਂ ਸਮੇਤ ਹਲਕੇ ਵਿੱਚ ਕੀਤੇ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਇਹ ਸਭ ਵਿਰੋਧੀ ਧਿਰਾਂ ਆਪਣੀ ਹਾਰ ਨੂੰ ਦੇਖ ਕੇ ਕਰਵਾ ਰਹੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All