ਪੱਤਰ ਪ੍ਰੇਰਕ
ਨੰਗਲ, 16 ਅਗਸਤ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੰਗਲ ਅਤੇ ਆਨੰਦਪੁਰ ਸਾਹਿਬ ਦੇ ਮੈਂਬਰਾਂ ਨੇ ਇਲਾਕੇ ਵਿੱਚ ਕਾਲੇ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਉਪੰਰਤ ਆਈ ਬਲਾਕ ਚੌਕ ਨੰਗਲ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੁੂਕੀ| ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਜਿੰਦਬੜੀ, ਪ੍ਰਿੰਸ ਸ਼ਰਮਾ, ਸੁਰਿੰਦਰ ਕਮਾਰ ਅਤੇ ਸਤਿਨਾਮ ਸਿੰਘ ਨੇ ਕਿਹਾ ਕਿ ਲੋਕ ਮਹਿਗਾਈ ਦੀ ਚੱਕੀ ਵਿਚ ਪਿਸ ਰਹੇ ਹਨ ਪਰ ਮੌਜੂਦਾ ਸਰਕਾਰਾਂ ਘਰ-ਘਰ ਤਿਰੰਗਾ ਲਹਿਰਾਉਣ ਦੀਆਂ ਗੱਲਾਂ ਕਰ ਰਹੀਆਂ ਹਨ| ਇਸ ਮੌਕੇ ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਾਰਪੋਰੇਟ ਪੱਖੀ ਨਿੱਜੀਕਰਨ ਦੇ ਹਮਲੇ ਬੰਦ ਕੀਤੇ ਜਾਣ| ਉਨ੍ਹਾਂ ਕਿਹਾ ਕਿ ਲੋਕ ਸੇਵਾ ਲਈ ਸਥਾਪਤ ਵੱਖ-ਵੱਖ ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਸਮੂਹ ਮਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ|