ਖੇਤਰੀ ਪ੍ਰਤੀਨਿਧ
ਪਟਿਆਲਾ, 29 ਅਗਸਤ
ਲਖੀਮਪੁਰ ਖੀਰੀ ਹਿੰਸਾ ਤੇ ਕਿਸਾਨਾਂ ਖ਼ਿਲਾਫ਼ ਕੀਤੀਆਂ ਨਫ਼ਰਤੀ ਟਿੱਪਣੀਆਂ ਦੇ ਰੋਸ ਵਜੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ 30 ਅਗਸਤ ਨੂੰ ਪੰਜਾਬ ਭਰ ’ਚ ਜ਼ਿਲ੍ਹਾ ਤੇ ਤਹਿਸੀਲ ਹੈੱਡਕੁਆਰਟਰਾਂ, ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਤੇ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੇ ਪੁਤਲੇ ਫੂਕੇ ਜਾਣਗੇ। ਇਸ ਸਬੰਧੀ ਇੱਥੇ ਅੱਜ ਕਿਸਾਨਾਂ ਨੇ ਇਕ ਮੀਟਿੰਗ ਕੀਤੀ, ਜਿਸ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਦਿੱਤੂਪੁਰ ਨੇ ਦੱਸਿਆ ਕਿ ਯੂਨੀਅਨ ਦੇ ਸੂਬਾਈ ਪ੍ਰਧਾਨ ਡਾ. ਦਰਸ਼ਨਪਾਲ ਦੀ ਅਗਵਾਈ ਹੇਠ ਪੰਜਾਬ ਭਰ ’ਚ ਕੀਤੇ ਜਾਣ ਵਾਲੇ ਇਨ੍ਹਾਂ ਮੁਜ਼ਾਹਰਿਆਂ ਲਈ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਦਿੱਤੂਪੁਰ ਨੇ ਕਿਹਾ ਕਿ ਹਿੰਸਾ ਦਾ ਸਾਜ਼ਿਸ਼ਘਾੜਾ ਹੋਣ ਕਾਰਨ ਅਜੈ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।