ਲਖਵੀਰ ਸਿੰਘ ਚੀਮਾ
ਟੱਲੇਵਾਲ, 21 ਅਪਰੈਲ
ਕਣਕ ਦੀ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਮੰਡੀਆਂ ਦਾ ਸੀਜ਼ਨ ਲਗਾਤਾਰ ਜਾਰੀ ਹੈ ਪਰ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਤੋਂ ਦੁਖੀ ਕਿਸਾਨ ਅੱਜ ਸੜਕਾਂ ’ਤੇ ਉਤਰ ਆਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਅੱਠ ਪਿੰਡਾਂ ਦੇ ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਵਲੋਂ ਪਿੰਡ ਟੱਲੇਵਾਲ ਦੇ ਨਹਿਰ ਦੇ ਪੁਲ ’ਤੇ ਬਰਨਾਲਾ-ਮੋਗਾ ਕੌਮੀ ਮਾਰਗ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।