ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 20 ਜੁਲਾਈ
ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਦੇ ਸਿੱਖ ਧੜਿਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਸੰਸਦ ਭਵਨ ਕੰਪਲੈਕਸ ਤੇ ਜੰਤਰ-ਮੰਤਰ ਵਿੱਚ ਪ੍ਰਦਰਸ਼ਨ ਕੀਤਾ ਗਿਆ। ਜੰਤਰ-ਮੰਤਰ ’ਤੇ ਪ੍ਰਦਰਸ਼ਨ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਸੰਸਦ ਭਵਨ ਕੰਪਲੈਕਸ ’ਚ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ, ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਦੇ ਸੰਸਦ ਭਵਨ ’ਚ ਜਾਣ ਦੌਰਾਨ ਤਖ਼ਤੀਆਂ ਦਿਖਾਈਆਂ।