ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ , 7 ਫਰਵਰੀ
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਸ਼ਾਮ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕੌਂਸਲ ਚੋਣਾਂ ਵਿੱਚ ਕਾਂਗਰਸ ਦੀ ਪੋਲ ਖੋਲ੍ਹੋ ਰੈਲੀ ਦੀ ਸ਼ੁਰੂਆਤ ਕੀਤੀ। ਬੇਰੁਜ਼ਗਾਰ ਅਧਿਆਪਕ ਟਰੱਕ ਯੂਨੀਅਨ ਵਿੱਚ ਇਕੱਠੇ ਹੋਏ ਤੇ ਸ਼ਹਿਰ ਦੇ ਬਜ਼ਾਰਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਬਾਈਕਾਟ ਕਰਨ।ਇਸ ਮੌਕੇ ਮੌਜੂਦ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ,ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਬੇਰੁਜ਼ਗਾਰ ਨਵੀਂ ਪੀਟੀਆਈ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗਲੋਟੀ ਸੂਬਾ ਸਕੱਤਰ ਅਤੇ ਸੂਬਾ ਸਕੱਤਰ ਅਮਨਦੀਪ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2364 ਈਟੀਟੀ ਅਧਿਆਪਕਾਂ ਦੀ ਭਰਤੀ ਕੱਢੀ ਗਈ ਸੀ ਜਿਸ ਵਿਚ ਬੀਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਗਿਆ ਜਿਸ ਨਾਲ ਈਟੀਟੀ ਉਮੀਦਵਾਰਾਂ ਦੀਆਂ ਹੱਕੀ ਪੋਸਟਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ ।