ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 17 ਦਸੰਬਰ
ਸਕੂਲੀ ਬੱਸਾਂ ਦੇ ਟੌਲ ਟੈਕਸ ਮੁਆਫ਼ੀ ਕਰਵਾਉਣ ਲਈ ਸਕੂਲ ਬੱਸ ਯੂਨੀਅਨ ਨੇ ਅੱਜ ਰੋਸ ਮੁਜ਼ਾਹਰਾ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਯੂਨੀਅਨ ਪ੍ਰਧਾਨ ਗੁਰਨਾਮ ਸਿੰਘ ਨੇ ਕਿਹਾ ਕਿ ਕਰੋਨਾ ਕਾਲ ਦੌਰਾਨ ਸਕੂਲ ਦੀਆਂ ਬੱਸਾਂ ਬੰਦ ਰਹਿਣ ਕਾਰਨ ਉਨ੍ਹਾਂ ਕੋਲੋਂ ਟੈਕਸ ਨਹੀਂ ਜਮ੍ਹਾਂ ਕਰਵਾਏ ਜਾ ਸਕੇ ਅਤੇ ਕਾਰੋਬਾਰ ਬੰਦ ਹੋਣ ਕਾਰਨ ਉਨ੍ਹਾਂ ਦਾ ਘਰ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਲ ਹੋ ਗਿਆ ਸੀ। ਇਹੋ ਜਿਹੇ ਹਾਲਾਤ ਵਿੱਚ ਟੈਕਸ ਕਿਵੇਂ ਜਮ੍ਹਾਂ ਕਰਵਾਏ ਜਾ ਸਕਦੇ ਸਨ। ਸਕੂਲ ਬੱਸ ਅਪਰੇਟਰਾਂ ਤੇ ਡਰਾਈਵਰਾਂ ਨੇ ਮੰਗ ਕੀਤੀ ਕਿ ਇਸ ਮੁਸ਼ਕਲ ਸਮੇਂ ਵਿੱਚ ਸਕੂਲ ਬੱਸਾਂ ਦੇ ਟੈਕਸ ਮੁਆਫ਼ ਕੀਤੇ ਜਾਣ। ਉਨ੍ਹਾਂ ਕਿਹਾ ਹਰਿਆਣਾ ਅਤੇ ਹੋਰਨਾ ਸੂਬਿਆਂ ਵਾਂਗ ਸਕੂਲ ਵੈਨਾਂ ਦੇ ਟੈਕਸ ਤੇ ਟੌਲ ਫ਼ੀਸ ਮੁਆਫ਼ ਕੀਤੀ ਜਾਵੇ।