ਪੱਤਰ ਪ੍ਰੇਰਕ
ਭਵਾਨੀਗੜ੍ਹ, 21 ਜੂਨ
ਇੱਥੇ ਰਵਿਦਾਸ ਕਲੋਨੀ ਦੇ ਲੋਕਾਂ ਵੱਲੋਂ ਕਥਿਤ ਹਮਲਾਵਰਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਨਿਰਮਲ ਸਿੰਘ ਭੜੋ ਨੇ ਕਿਹਾ ਕਿ ਰਵਿਦਾਸ ਕਲੋਨੀ ਨਾਲ ਸਬੰਧਤ ਦੋ ਸਕੇ ਭਰਾਵਾਂ ਧਰਮਜੀਤ ਸਿੰਘ ਅਤੇ ਧਰਮਿੰਦਰ ਸਿੰਘ ਉਤੇ 18 ਜੂਨ ਨੂੰ ਹਮਲਾ ਕਰਕੇ ਗੰਭੀਰ ਜ਼ਖਮੀ ਕਰਨ ਵਾਲੇ ਕਥਿਤ ਹਮਲਾਵਰਾਂ ਖ਼ਿਲਾਫ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਪੀੜਤ ਭਰਾਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਪੁਲੀਸ ਅਧਿਕਾਰੀਆਂ ਕੋਲੋਂ ਹਮਲਾਵਰਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਦੌਰਾਨ ਥਾਣਾ ਮੁਖੀ ਗੁਰਦੀਪ ਸਿੰਘ ਸੰਧੂ ਨੇ ਲੜਾਈ ਵਿੱਚ ਸ਼ਾਮਲ ਦੋਵਾਂ ਧਿਰਾਂ ਦੇ ਬਿਆਨ ਲੈਣ ਉਪਰੰਤ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।