ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਸਤੰਬਰ
ਇੱਥੇ ਪਿਛਲੇ ਦਨਿੀਂ ਇੱਕ ਵਿਦਿਆਰਥਣ ਦੀ ਬਿਮਾਰੀ ਕਾਰਨ ਹੋਈ ਮੌਤ ਨੂੰ ਲੈ ਕੇ ਪੈਦਾ ਹੋਏ ਵਵਿਾਦ ਦੇ ਚੱਲਦਿਆਂ ਵਿਦਿਆਰਥੀਆਂ ਵੱਲੋਂ ਸੋਮਵਾਰ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਤਹਿਤ ਪ੍ਰਸ਼ਾਸਨ ਵੀ ਅਕਾਦਮਿਕ ਮਾਹੌਲ ਬਣਾਈ ਰੱਖਣ ਲਈ ਸਰਗਰਮ ਹੋ ਗਿਆ ਹੈ। ਯੂਨੀਵਰਸਿਟੀ ਦੇ ਪ੍ਰਬੰਧਨ ਮਾਮਲਿਆਂ ਵਾਲੇ ਸਾਰੇ ਦਫ਼ਤਰ ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰੱਖੇ ਗਏ। ਇਸ ਸਬੰਧੀ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਮੌਕੇ ਡੀਐੱਸਪੀ ਜਸਵਿੰਦਰ ਟਵਿਾਣਾ ਤੇ ਹੋਰ ਅਧਿਕਾਰੀ ਮੌਜੂਦ ਸਨ। ਵੀਸੀ ਨੂੰ ਮਿਲੇ ਪੂਟਾ ਦੇ ਵਫ਼ਦ ਨੇ ਵੀ ਅਧਿਆਪਕ ’ਤੇ ਹਮਲੇ ਦੀ ਘਟਨਾ ’ਤੇ ਚਿੰਤਾ ਜਤਾਉਂਦਿਆਂ ਅਕਾਦਮਿਕ ਮਾਹੌਲ ਬਰਕਰਾਰ ਰੱਖਣ ਲਈ ਸਹਿਯੋਗ ਦਾ ਭਰੋਸਾ ਦਿੱਤਾ।
ਇਸੇ ਦੌਰਾਨ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਲਿਖਤੀ ਸ਼ਿਕਾਇਤਾਂ ਦੀ ਜਾਂਚ ਐਡੀਸ਼ਨਲ ਸੈਸ਼ਨ ਜੱਜ (ਰਿਟਾਇਰਡ) ਜਸਵਿੰਦਰ ਸਿੰਘ ਤੋਂ ਕਰਵਾਈ ਜਾ ਰਹੀ ਹੈ, ਜਨਿ੍ਹਾਂ ਦੀ ਰਿਪੋਰਟ ਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਥੇ ਵਿਸ਼ੇਸ਼ ਸ਼ਿਕਾਇਤ ਨਿਵਾਰਣ ਸੈੱਲ, ਅੰਦਰੂਨੀ ਸ਼ਿਕਾਇਤ ਕਮੇਟੀ ਤੇ ਸੈਕਸੁਅਲ ਹਰਾਸਮੈਂਟ ਵਿਰੋਧੀ ਸੈੱਲ ਵੀ ਮੌਜੂਦ ਹੈ। ਇਨ੍ਹਾਂ ਸੈੱਲਾਂ ਵਿਚ ਮੌਜੂਦਾ ਘਟਨਾਕ੍ਰਮ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਪੈਂਡਿੰਗ ਨਹੀਂ ਹੈ।
ਵਾਈਸ ਚਾਂਸਲਰ ਨੇ ਦੱਸਿਆ ਕਿ ਕਿਸੇ ਵਿਦਿਆਰਥੀ ਨੂੰ ਆਪਣਾ ਇਲਾਜ ਕਰਵਾਉਣ ਜਾਂ ਕਿਸੇ ਵੀ ਹੋਰ ਕੰਮ ਲਈ ਬਾਹਰ ਜਾਣ ਲਈ ਛੁੱਟੀ ਦੀ ਲੋੜ ਨਹੀਂ ਹੁੰਦੀ। ਵਿਦਿਆਰਥੀ ਹੋਸਟਲ ਦੇ ਰਜਿਸਟਰ ਵਿਚ ਲਿਖ ਕੇ ਜਦੋਂ ਮਰਜ਼ੀ ਅਤੇ ਜਿੱਥੇ ਮਰਜ਼ੀ ਜਾ ਸਕਦਾ ਹੈ।
ਇਮਤਿਹਾਨ ਲਈ ਲੋੜੀਂਦੀਆਂ ਹਾਜ਼ਰੀਆਂ ਜ਼ਰੂਰੀ
ਵਾਈਸ ਚਾਂਸਲਰ ਨੇ ਇਹ ਵੀ ਦੱਸਿਆ ਕਿ ਇਮਤਿਹਾਨ ਵਿੱਚ ਬੈਠਣ ਲਈ 75 ਫ਼ੀਸਦੀ ਹਾਜ਼ਰੀਆਂ ਜ਼ਰੂਰੀ ਹਨ। ਸਿਹਤ ਜਾਂ ਹੋਰ ਢੁੱਕਵੇਂ ਨਿੱਜੀ ਕਾਰਨਾਂ ਕਰ ਕੇ 20 ਫ਼ੀਸਦੀ ਹਾਜ਼ਰੀਆਂ ਤੋਂ ਛੋਟ ਮਿਲਣ ’ਤੇ 55 ਫ਼ੀਸਦੀ ਹਾਜ਼ਰੀਆਂ ਨਾਲ ਹੀ ਇਮਤਿਹਾਨ ਵਿੱਚ ਬੈਠਿਆ ਜਾ ਸਕਦਾ ਹੈ। ਇਸ ਵਿਸ਼ੇਸ਼ ਛੋਟ ਦਾ ਕੁਝ ਫ਼ੀਸਦੀ ਹਿੱਸਾ ਸਬੰਧਿਤ ਵਿਭਾਗ, ਡੀਨ ਅਕਾਦਮਿਕ ਮਾਮਲੇ ਅਤੇ ਵਾਈਸ ਚਾਂਸਲਰ ਦੀ ਸਿਫ਼ਾਰਸ਼ ’ਤੇ ਆਧਾਰਿਤ ਹੁੰਦਾ ਹੈ।