DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਿਪਟੀ ਡਾਇਰੈਕਟਰ ਵਿਨੋਦ ਕੁਮਾਰ ਗਾਗਟ ਬਹਾਲ

ਡਿਵੀਜ਼ਨਲ ਡਿਪਟੀ ਡਾਇਰੈਕਟਰ ਪਟਿਆਲਾ ਨਿਯੁਕਤ

  • fb
  • twitter
  • whatsapp
  • whatsapp
Advertisement

ਪੰਚਾਇਤ ਵਿਭਾਗ ਦੇ ਡਿਪਟੀ ਡਾਇਰੈਕਟਰ ਵਿਨੋਦ ਕੁਮਾਰ ਗਾਗਟ ਨੂੰ ਬਹਾਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਪੰਚਾਇਤ ਵਿਭਾਗ ਦੇ ਡਿਵੀਜ਼ਨਲ ਡਿਪਟੀ ਡਾਇਰੈਕਟਰ ਪਟਿਆਲਾ ਨਿਯੁਕਤ ਕੀਤਾ ਗਿਆ ਹੈ। ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਵੱਲੋਂ ਉਕਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਗਾਗਟ ਨੂੰ ਪੈਂਡਿੰਗ ਇਨਕੁਆਰੀ ਸਰਕਾਰੀ ਸੇਵਾ ਵਿਚ ਬਹਾਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਵਿਜੀਲੈਂਸ ਵਿਭਾਗ ਦੀ ਜ਼ਿਲ੍ਹਾ ਪਟਿਆਲਾ ਟੀਮ ਵੱਲੋਂ ਪਾਤੜਾਂ ਬਲਾਕ ਦੇ ਹਰਿਆਉ ਪਿੰਡ ਦੀ 300 ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਦੀ ਬੋਲੀ ਨਾ ਕਰਾਏ ਜਾਣ ਦੇ ਦਸ ਸਾਲ ਪੁਰਾਣੇ ਮਾਮਲੇ ਵਿਚ ਡਿਪਟੀ ਡਾਇਰੈਕਟਰ ਗਾਗਟ ਅਤੇ ਵਿਭਾਗ ਦੇ ਏ ਡੀ ਸੀ (ਡੀ) ਸੁਰਿੰਦਰ ਸਿੰਘ ਢਿਲੋਂ ਨੂੰ 30 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਪੜਤਾਲ ਦੌਰਾਨ ਇਹ ਤੱਥ ਸਾਹਮਣੇ ਆਏ ਸਨ ਕਿ ਸਬੰਧਿਤ ਜ਼ਮੀਨ ਦੀ ਬੋਲੀ ਕਰਨ ਉੱਤੇ ਸੁਪਰੀਮ ਕੋਰਟ ਦੀ ਸਟੇਅ ਸੀ, ਜਿਸ ਕਾਰਨ ਸਬੰਧਿਤ ਅਧਿਕਾਰੀਆਂ ਨੇ ਪੰਚਾਇਤੀ ਜ਼ਮੀਨ ਦੀ ਬੋਲੀ ਅਦਾਲਤੀ ਨਿਰਦੇਸ਼ਾਂ ਤਹਿਤ ਹੀ ਨਹੀਂ ਕਰਾਈ ਸੀ। ਇਸ ਮਗਰੋਂ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਵੱਲੋਂ 20-4-2026 ਨੂੰ ਗਾਗਟ ਅਤੇ ਸੁਰਿੰਦਰ ਸਿੰਘ ਢਿੱਲੋਂ ਨੂੰ ਰਿਹਾਅ ਕਰਨ ਦੇ ਹੁਕਮ ਸੁਣਾਏ ਸਨ। ਪੰਚਾਇਤ ਵਿਭਾਗ ਵੱਲੋਂ ਉਨ੍ਹਾਂ ਦੀ ਵਿਜੀਲੈਂਸ ਵੱਲੋਂ ਕੀਤੀ ਗ੍ਰਿਫ਼ਤਾਰੀ ਕਾਰਨ 30 ਮਾਰਚ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਡਿਪਟੀ ਡਾਇਰੈਕਟਰ ਗਾਗਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਆਪਣੀ ਬਹਾਲੀ ਲਈ ਪਟੀਸ਼ਨ ਦਾਇਰ ਕੀਤੀ ਸੀ ਜਿਸ ਮਗਰੋਂ ਉਨ੍ਹਾਂ ਨੂੰ ਬਹਾਲ ਕਰਕੇ ਨਵੀਂ ਨਿਯੁਕਤੀ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

Advertisement
Advertisement
×