ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੇਰਾ ਬਾਬਾ ਨਾਨਕ : ਰਾਜ ਸਭਾ ਮੈਂਬਰ ਸੰਜੇ ਸਿੰਘ, ਮੰਤਰੀ ਅਮਨ ਅਰੋੜਾ ਅਤੇ ਹਰਭਜਨ ਈ.ਟੀ.ਓ. ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੀਆਂ ਟਰਾਲੀਆਂ ਕੀਤੀਆਂ ਰਵਾਨਾ
ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਸੰਜੇ ਸਿੰਘ, ਅਮਨ ਅਰੋੜਾ, ਹਰਭਜਨ ਸਿੰਘ ਈਟੀਓ ਅਤੇ ਹੋਰ । ਫ਼ੋਟੋ: ਕੇਪੀ ਸਿੰਘ
Advertisement

ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ।

ਸਭ ਤੋਂ ਪਹਿਲਾਂ ਉਨ੍ਹਾਂ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ। ਇਸ ਉਪਰੰਤ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਵਿਖੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।

Advertisement

ਸੰਜੇ ਸਿੰਘ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਕਈ ਇਲਾਕੇ ਗੰਭੀਰ ਹੜ੍ਹਾਂ ਦੀ ਮਾਰ ਹੇਠ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਜੇ ਤੱਕ ਪੰਜਾਬ ਲਈ ਕੋਈ ਵਿਸ਼ੇਸ਼ ਰਾਹਤ ਪੈਕੇਜ ਨਹੀਂ ਐਲਾਨਿਆ ਗਿਆ।

ਪੀੜਤ ਲੋਕਾਂ ਦੀਆਂ ਮੁਸ਼ਕਲਾਂ ਜਾਣਦੇ ਸੰਜੇ ਸਿੰਘ, ਅਮਨ ਅਰੋੜਾ, ਹਰਭਜਨ ਸਿੰਘ ਈਟੀਓ ਅਤੇ ਹੋਰ । ਫ਼ੋਟੋ: ਕੇ ਪੀ ਸਿੰਘ

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਾਲਿਬਾਨ ਸ਼ਾਸਤ ਅਫ਼ਗ਼ਾਨਿਸਤਾਨ ਦੀ ਤਾਂ ਮਦਦ ਕਰ ਰਹੀ ਹੈ ਪਰ ਹਿੰਦੁਸਤਾਨ ਦੀ ਨਹੀਂ । ਬੀਤੇ ਕੱਲ੍ਹ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਸਨ ਪਰ ਉਨ੍ਹਾਂ ਵੱਲੋਂ ਵੀ ਪੰਜਾਬ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ ।

ਦੂਜੇ ਪਾਸੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ ਅਤੇ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਜਿੱਥੇ ਜ਼ਮੀਨੀ ਪੱਧਰ ’ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਉੱਥੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ।

 

 

 

Advertisement
Show comments