ਡੇਰਾ ਬਿਆਸ ਮੁਖੀ ਵੱਲੋਂ ਦਾਦੂਵਾਲ ਨਾਲ ਮੁਲਾਕਾਤ
ਭੁਪਿੰਦਰ ਪੰਨੀਵਾਲੀਆ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਪਿੰਡ ਦਾਦੂ ਦੇ ਗੁਰਦੁਆਰਾ ਗੁਰੂ ਗ੍ਰੰਥਸਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਸਮੇਂ ਉਨ੍ਹਾਂ ਦੇ ਉੱਤਰਾਧਿਕਾਰੀ ਜਸਦੀਪ ਸਿੰਘ ਗਿੱਲ ਵੀ ਨਾਲ ਸਨ। ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਹੈਲੀਕਾਪਟਰ ਰਾਹੀਂ ਪਿੰਡ...
Advertisement
ਭੁਪਿੰਦਰ ਪੰਨੀਵਾਲੀਆ
ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਪਿੰਡ ਦਾਦੂ ਦੇ ਗੁਰਦੁਆਰਾ ਗੁਰੂ ਗ੍ਰੰਥਸਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਸਮੇਂ ਉਨ੍ਹਾਂ ਦੇ ਉੱਤਰਾਧਿਕਾਰੀ ਜਸਦੀਪ ਸਿੰਘ ਗਿੱਲ ਵੀ ਨਾਲ ਸਨ। ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਹੈਲੀਕਾਪਟਰ ਰਾਹੀਂ ਪਿੰਡ ਦਾਦੂ ਪੁੱਜੇ ਸਨ। ਇੱਥੇ ਉਹ ਇੱਕ ਘੰਟਾ ਗੁਰਦੁਆਰਾ ਸਾਹਿਬ ਵਿੱਚ ਰੁਕੇ ਅਤੇ ਉਨ੍ਹਾਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕੀਤੀ। ਜਥੇਦਾਰ ਦਾਦੂਵਾਲ ਨੇ ਦੱਸਿਆ ਕਿ ਜਦੋਂ ਵੀ ਡੇਰਾ ਬਿਆਸ ਮੁਖੀ ਸਿਰਸਾ ਇਲਾਕੇ ਵਿੱਚ ਆਉਂਦੇ ਹਨ ਤਾਂ ਅਕਸਰ ਉਹ ਗੁਰਦੁਆਰਾ ਦਾਦੂ ਸਾਹਿਬ ਵਿੱਚ ਮੱਥਾ ਟੇਕ ਕੇ ਹੀ ਜਾਂਦੇ ਹਨ ਇਸ ਦਾ ਕੋਈ ਹੋਰ ਅਰਥ ਨਹੀਂ ਕੱਢਣਾ ਚਾਹੀਦਾ। ਜ਼ਿਕਰਯੋਗ ਹੈ ਕਿ ਗੁਰਦੁਆਰਾ ਗੁਰੂ ਗ੍ਰੰਥਸਰ ਸਾਹਿਬ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਮੁੱਖ ਅਸਥਾਨ ਹੈ ਜੋ ਇਲਾਕੇ ਵਿੱਚ ਸਿੱਖੀ ਪ੍ਰਚਾਰ ਦਾ ਕੇਂਦਰ ਹੈ।
Advertisement
Advertisement
Advertisement
×