Dera Chief: ਅੰਸ਼ੁਲ ਛਤਰਪਤੀ ਨੇ ਮੁੜ ਫਰਲੋ ਮਿਲਣ ’ਤੇ ਸਵਾਲ ਚੁੱਕੇ
ਡੇਰਾ ਨੂੰ ਮੁੜ 21 ਦਿਨਾਂ ਦੀ ਫਰਲੋ ਮਿਲਣ ’ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਸਵਾਲ ਚੁੱਕੇ ਹਨ। ਡੇਰਾ ਮੁਖੀ 17 ਵੀਂ ਵਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਹੈ, ਹਲਾਂਕਿ ਡੇਰਾ ਇਸ ਨੂੰ ਕਾਨੂੰਨ...
ਡੇਰਾ ਨੂੰ ਮੁੜ 21 ਦਿਨਾਂ ਦੀ ਫਰਲੋ ਮਿਲਣ ’ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਸਵਾਲ ਚੁੱਕੇ ਹਨ। ਡੇਰਾ ਮੁਖੀ 17 ਵੀਂ ਵਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਹੈ, ਹਲਾਂਕਿ ਡੇਰਾ ਇਸ ਨੂੰ ਕਾਨੂੰਨ ਦੇ ਦਾਇਰੇ ਅੰਦਰ ਹੀ ਦਸ ਰਿਹਾ ਹੈ। ਅੰਸ਼ੁਲ ਛਤਰਪਤੀ ਨੇ ਡੇਰਾ ਮੁਖੀ ਨੂੰ ਦਿੱਤੀ ਗਈ ਫਰਲੋ ਸਬੰਧੀ ਸੂਬਾ ਸਰਕਾਰ ਅਤੇ ਕਾਨੂੰਨੀ ਪ੍ਰਕਿਰਿਆ ’ਤੇ ਸਵਾਲ ਉਠਾਏ ਹਨ। ਛਤਰਪਤੀ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਵਾਰ-ਵਾਰ ਡੇਰਾ ਮੁਖੀ ਪ੍ਰਤੀ ਨਰਮੀ ਦਿਖਾ ਰਹੀ ਹੈ ਅਤੇ ਉਸ ਨੂੰ ਲਗਾਤਾਰ ਪੈਰੋਲ ਅਤੇ ਫਰਲੋ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੇਰਾ ਮੁਖੀ ਦੋਸ਼ੀ ਅਤੇ ਅਪਰਾਧੀ ਹੈ। ਉਸ ’ਤੇ ਕਈ ਗੰਭੀਰ ਅਪਰਾਧਿਕ ਮਾਮਲੇ ਹਨ। ਕੁਝ ਅਜੇ ਵੀ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ। ਸੂਬਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਪੂਰੇ ਮਾਮਲੇ ਵਿੱਚ ਪਾਰਦਰਸ਼ਤਾ ਬਣਾਈ ਰੱਖਣੀ ਚਾਹੀਦੀ ਹੈ। ਡੇਰਾ ਮੁਖੀ ਨੂੰ ਜੇਲ੍ਹ ਤੋਂ ਵਾਰ-ਵਾਰ ਰਿਹਾਅ ਕਰਨਾ ਉਸ ਨੂੰ ਸਥਾਈ ਤੌਰ ’ਤੇ ਬਾਹਰ ਰੱਖਣ ਦੀ ਕੋਸ਼ਿਸ਼ ਹੈ। ਉਸ ਨੂੰ ਸਾਧਵੀਆਂ ਦੇ ਬਲਾਤਕਾਰ ਦੇ ਮਾਮਲਿਆਂ ਵਿੱਚ ਅਦਾਲਤ ਨੇ ਦੋਸ਼ੀ ਠਹਿਰਾਇਆ ਹੈ। ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਸਮੇਤ ਹੋਰ ਮਾਮਲਿਆਂ ਵਿੱਚ ਵੀ ਸਜ਼ਾ ਸੁਣਾਈ ਗਈ ਪਰ ਹਾਈ ਕੋਰਟ ਤੋਂ ਉਸ ਨੂੰ ਰਾਹਤ ਮਿਲੀ ਹੈ। ਇਹ ਸਿਰਫ਼ ਰਾਜਨੀਤਿਕ ਜਾਂ ਪ੍ਰਸ਼ਾਸਕੀ ਮਾਮਲਾ ਨਹੀਂ ਹੈ, ਸਗੋਂ ਕਾਨੂੰਨ ਅਤੇ ਨਿਆਂ ਪ੍ਰਣਾਲੀ ਦੀ ਭਰੋਸੇਯੋਗਤਾ ਦਾ ਸਵਾਲ ਹੈ। ਵਾਰ-ਵਾਰ ਪੈਰੋਲ ਜਾਂ ਫਰਲੋ ਮਿਲਣ ਨਾਲ ਪੀੜਤਾਂ ਦੇ ਪਰਿਵਾਰਾਂ ਵਿੱਚ ਨਿਰਾਸ਼ਾ ਅਤੇ ਅਸੰਤੁਸ਼ਟੀ ਪੈਦਾ ਹੋ ਸਕਦੀ ਹੈ। ਅੰਸ਼ੁਲ ਛਤਰਪਤੀ ਨੇ ਕਿਹਾ ਕਿ ਅਦਾਲਤਾਂ ਨੂੰ ਪੂਰੇ ਮਾਮਲੇ ਦਾ ਨੋਟਿਸ ਲੈਣਾ ਚਾਹੀਦਾ ਹੈ।
ਅੰਸ਼ੁਲ ਛਤਰਪਤੀ ਨੇ ਕਿਹਾ ਕਿ ਡੇਰਾ ਮੁਖੀ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਆਪਣੀ ਸਜ਼ਾ ਕੱਟ ਰਿਹਾ ਹੈ।

