ਚੰਡੀਗੜ੍ਹ, 29 ਸਤੰਬਰ
ਪੰਜਾਬ ਪੁਲੀਸ ਨੇ ਅੱਜ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 2015 ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਕਲੀਨ ਚਿੱਟ ਦੇਣ ਦੀਆਂ ਖ਼ਬਰਾਂ ਨੂੰ ਖਾਰਜ ਕਰ ਦਿੱਤਾ। ਪੰਜਾਬ ਪੁਲੀਸ ਦੇ ਮੁਖੀ ਦਾ ਵਾਧੂ ਚਾਰਜ ਸੰਭਾਲ ਰਹੇ ਇਕਬਾਲਪ੍ਰੀਤ ਸਿੰਘ ਸਹੋਤਾ ਦਾ ਜ਼ਿਕਰ ਕਰਦੇ ਹੋਏ ਆਈਆਂ ਕੁਝ ਖ਼ਬਰਾਂ ਵਿਚਾਲੇ ਇਹ ਬਿਆਨ ਜਾਰੀ ਹੋਇਆ ਹੈ। ਖ਼ਬਰਾਂ ਵਿਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੇ 2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰਦੇ ਹੋਈ ਰਾਮ ਰਹੀਮ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਪੰਜਾਬ ਪੁਲੀਸ ਦੇ ਅਧਿਕਾਰਤ ਬੁਲਾਰੇ ਨੇ ਅੱਜ ਕਿਹਾ ਕਿ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਗਈ। -ਪੀਟੀਆਈ