ਰਵੇਲ ਸਿੰਘ ਭਿੰਡਰ
ਪਟਿਆਲਾ, 19 ਮਈ
ਤਾਊਤੇ ਤੂਫ਼ਾਨ ਦੇ ਸੰਭਾਵੀ ਖਤਰੇ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚ 200 ਫੁੱਟ ਉੱਚੇ ਬੀਐੱਸਐੱਨਐੱਲ ਟਾਵਰ ਉਤੇ ਬੈਠੇ ਦੋ ਬੇਰੁਜ਼ਗਾਰ ਅਧਿਆਪਕਾਂ ਦੀ ਕਿਸੇ ਨੂੰ ਕੋਈ ਪ੍ਰਵਾਹ ਨਹੀਂ ਹੈ। ਦੋਵਾਂ ਅਧਿਆਪਕਾਂ ਨੂੰ ਟਾਵਰ ਉਤੇ ਚੜ੍ਹਿਆਂ ਅੱਜ ਦੋ ਮਹੀਨੇ ਹੋ ਗਏ ਹਨ। ਹਾਲਾਂਕਿ ਪੰਜਾਬ ਸਰਕਾਰ ਨੇ ਤਾਊਤੇ ਤੂਫ਼ਾਨ ਦੇ ਸੰਭਾਵੀ ਖ਼ਤਰਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਚੌਕੰਨੇ ਰਹਿਣ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਟਾਵਰ ਉੱਤੇ ਚੜ੍ਹੇ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ ਤੇ ਹਰਜੀਤ ਮਾਨਸਾ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਟਾਵਰ ’ਤੇ ਬੈਠੇ ਰਹਿਣਗੇ। ਈ ਟੀ ਟੀ ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਦੀਪ ਬਨਾਰਸੀ ਨੇ ਕਿਹਾ ਕਿ ਇਸ ਤੂਫ਼ਾਨ ਦੌਰਾਨ ਅਧਿਆਪਕਾਂ ਦੇ ਕਿਸੇ ਤਰ੍ਹ੍ਵਾਂ ਦੇ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।