ਪਟਿਆਲਾ: ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚੋਂ ਪਿਛਲੇ ਦਿਨੀਂ ਚਕਮਾ ਦੇ ਕੇ ਫ਼ਰਾਰ ਹੋਏ ਕੇਂਦਰੀ ਜੇਲ੍ਹ ਪਟਿਆਲਾ ਦੇ ਇਕ ਹਵਾਲਾਤੀ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਜੇਲ੍ਹ ਵਿਭਾਗ ਨੇ ਅੱਜ ਪਟਿਆਲਾ ਜੇਲ੍ਹ ਦੇ ਡਿਪਟੀ ਸੁਪਰਡੈਂਟ (ਸਕਿਉਰਿਟੀ) ਵਰੁਣ ਸ਼ਰਮਾ ਅਤੇ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਮਾਮਲੇ ਸਬੰਧੀ ਦੋ ਜੇਲ੍ਹ ਵਾਰਡਰ ਪਹਿਲਾਂ ਹੀ ਮੁਅੱਤਲ ਕੀਤੇ ਜਾ ਚੁੱਕੇ ਹਨ। -ਖੇਤਰੀ ਪ੍ਰਤੀਨਿਧ