ਪੱਤਰ ਪ੍ਰੇਰਕ
ਧਾਰੀਵਾਲ, 15 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਇੱਥੇ ਇਤਿਹਾਸਕ ਗੁਰਦੁਆਰਾ ਬੁਰਜ ਸਾਹਿਬ ਦੇ ਨੇੜੇ ਖਾਲਸਾ ਜਸ਼ਨ ਪੁਆਇੰਟ ਵਿੱਚ ਜਗਜੀਤ ਸਿੰਘ ਡੱਲੇਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪੰਜਾਬ ਦੀਆਂ 20 ਜਥੇਬੰਦੀਆਂ ਸ਼ਾਮਲ ਹੋਈਆਂ। ਆਗੂਆਂ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸਿਧਾਂਤ ਤੋਂ ਭਟਕੀਆਂ ਜਥੇਬੰਦੀਆਂ ਕਿਸਾਨ ਮੋਰਚੇ ਦੇ ਨਾਮ ਬਦਨਾਮ ਨਾ ਕਰਨ। ਸ੍ਰੀ ਡੱਲੇਵਾਲ ਨੇ ਕਿਹਾ ਕੁਝ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੇ ਏਜੰਟਾਂ ਰਾਹੀਂ ਗੱਲਬਾਤ ਕਰਕੇ ਚੋਣਾਂ ਲੜਨ ਲਈ ਕਾਹਲੀ ’ਚ ਸਾਜ਼ਿਸ ਤਹਿਤ ਦਿੱਲੀ ਦੇ ਬਾਰਡਰਾਂ ਤੋਂ ਮੋਰਚਾ ਚੁੱਕਵਾਇਆ ਸੀ। ਜਥੇਬੰਦੀਆਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਤੱਕ ਮੋਰਚਾ ਜਾਰੀ ਰੱਖਣਾ ਚਾਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ 22 ਅਗਸਤ ਨੂੰ ਦਿੱਲੀ ਸਥਿਤ ਜੰਤਰ-ਮੰਤਰ ’ਤੇ ਕੇਂਦਰ ਖ਼ਿਲਾਫ਼ ਧਰਨਾ ਦੇਣਗੀਆਂ।