ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪ੍ਰਸ਼ਾਸਕੀ ਸੁਧਾਰ ਵਿਭਾਗ ਦੀ ਹੋਂਦ ਬਾਰੇ ਧਾਲੀਵਾਲ ਅਣਜਾਣ ਰਹੇ: ਮਜੀਠੀਆ

ਆਤਿਸ਼ ਗੁਪਤਾ ਚੰਡੀਗੜ੍ਹ, 22 ਫਰਵਰੀ ‘ਪ੍ਰਸ਼ਾਸਨਿਕ ਸੁਧਾਰ ਵਿਭਾਗ’ ਦੀ ਹੋਂਦ ਬਾਰੇ ਹੋਏ ਖੁਲਾਸੇ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਬਨਿਟ ਮੰਤਰੀ...
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 22 ਫਰਵਰੀ

Advertisement

‘ਪ੍ਰਸ਼ਾਸਨਿਕ ਸੁਧਾਰ ਵਿਭਾਗ’ ਦੀ ਹੋਂਦ ਬਾਰੇ ਹੋਏ ਖੁਲਾਸੇ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ 20 ਮਹੀਨਿਆਂ ਤੋਂ ਇਹ ਪਤਾ ਨਹੀਂ ਲੱਗਾ ਕਿ ਉਨ੍ਹਾਂ ਨੂੰ ਮਿਲਿਆ ਵਿਭਾਗ ਤਾਂ ਹੋਂਦ ਵਿੱਚ ਹੈ ਹੀ ਨਹੀਂ, ਜਿਸ ਤੋਂ ਪਤਾ ਲਗਦਾ ਹੈ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਕੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਧਾਲੀਵਾਲ ਹੁਣ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੂੰ ਇਸ ਦਾ ਪਤਾ ਕਿਉਂ ਨਹੀਂ ਲੱਗਿਆ।

ਮੁੱਖ ਮੰਤਰੀ ਤੇ ਕੁਲਦੀਪ ਧਾਲੀਵਾਲ ਸਪੱਸ਼ਟੀਕਰਨ ਦੇਣ: ਬਾਜਵਾ

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਪ੍ਰਸ਼ਾਸਨਿਕ ਸੁਧਾਰ ਵਿਭਾਗ’ ਦੇ ਮੁੱਦੇ ’ਤੇ ਕੈਬਨਿਟ ਮੰਤਰੀ ਧਾਲੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕਾਂ ਸਾਹਮਣੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਸਰਕਾਰ ਵੱਲੋਂ ਦਿੱਲੀ ’ਚ ਪੰਜਾਬ ਦੇ ਐਡਵੋਕੇਟ ਜਨਰਲ ਦੇ ਦਫ਼ਤਰ ਨਾਲ ਜੁੜੇ 236 ਕਾਨੂੰਨ ਅਫ਼ਸਰਾਂ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕੀਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸਾਬਕਾ ‘ਆਪ’ ਸਰਕਾਰ ਦੇ ਕਾਨੂੰਨ ਅਧਿਕਾਰੀਆਂ ਨੂੰ ਪੰਜਾਬ ਐਡਵੋਕੇਟ ਜਨਰਲ ਦਫ਼ਤਰ ਲਿਆਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

Advertisement