ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਮਾਰਚ
ਜਗਰਾਉਂ ਦੇ ਗੁਰਦੁਆਰਾ ਅਜੀਤਸਰ ਸਾਹਿਬ ਵਿੱਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸੇਵਾਦਾਰਾਂ ਦੀ ਗ਼ੈਰ ਹਾਜ਼ਰੀ ਵਿੱਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ, ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਗੁਰਦੁਆਰੇ ਵਿੱਚ ਹਰ ਵੇਲੇ ਇੱਕ ਸੇਵਾਦਾਰ ਦਾ ਰਹਿਣਾ ਲਾਜ਼ਮੀ ਬਣਾਇਆ ਜਾਵੇ।