ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਧਾਮੀ ਵੱਲੋਂ ਫੌਜਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵ ਪ੍ਰਸਿੱਧ ਸਿੱਖ ਦੌੜਾਕ ਫੌਜਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਅੰਦਰ ਵਡੇਰੀ ਉਮਰ ਵਿੱਚ ਵੀ ਜਜ਼ਬਾ ਅਤੇ ਹਿੰਮਤ ਸੀ।...
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵ ਪ੍ਰਸਿੱਧ ਸਿੱਖ ਦੌੜਾਕ ਫੌਜਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਅੰਦਰ ਵਡੇਰੀ ਉਮਰ ਵਿੱਚ ਵੀ ਜਜ਼ਬਾ ਅਤੇ ਹਿੰਮਤ ਸੀ। ਉਨ੍ਹਾਂ ਨੇ ਨਾ ਸਿਰਫ਼ ਸਿੱਖ ਕੌਮ ਦਾ ਨਾਮ ਰੌਸ਼ਨ ਕੀਤਾ, ਸਗੋਂ ਦੁਨੀਆਂ ਭਰ ਵਿੱਚ ਪੰਜਾਬੀਆਂ ਦੀ ਸ਼ਾਨ ਨੂੰ ਵੀ ਉੱਚਾ ਕੀਤਾ। ਉਨ੍ਹਾਂ ਦਾ ਜੀਵਨ ਸਮੁੱਚੀ ਮਾਨਵਤਾ ਲਈ ਪ੍ਰੇਰਨਾਸਰੋਤ ਸੀ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਫੌਜਾ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਦਿਆਂ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਸਾਡੇ ਦਿਲਾਂ ਵਿੱਚ ਸਦਾ ਜਿਉਂਦੀ ਰਹੇਗੀ। ਬੀਤੀ ਰਾਤ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਜ਼ੁਰਗ ਦੌੜਾਕ ਫੌਜਾ ਸਿੰਘ ਦੇ ਸਦੀਵੀਂ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ।

Advertisement
Advertisement