ਧਾਮੀ ਵੱਲੋਂ ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਰਹੂਮ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸਾਬਕਾ ਆਈ ਐੱਫ ਐੱਸ ਅਧਿਕਾਰੀ ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਦਾ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਰਹੂਮ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸਾਬਕਾ ਆਈ ਐੱਫ ਐੱਸ ਅਧਿਕਾਰੀ ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਦਾ ਸਿੱਖ ਕੌਮ ਵਿੱਚ ਵੱਡਾ ਸਤਿਕਾਰ ਹੈ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਅਤੇ ਸਿੱਖ ਮੋਰਚਿਆਂ ਵਿੱਚ ਵੱਡਾ ਹਿੱਸਾ ਪਾਇਆ। ਉਨ੍ਹਾਂ ਦੇ ਪੋਤਰੇ ਜਸਜੀਤ ਸਿੰਘ ਸਮੁੰਦਰੀ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ। ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਸਾਬਕਾ ਆਈ ਐੱਫ ਐੱਸ ਅਧਿਕਾਰੀ ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਦੱਸਿਆ ਕਿ ਜਸਜੀਤ ਸਿੰਘ, ਸਾਬਕਾ ਰਾਜਦੂਤ ਅਤੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਦੇ ਵੱਡੇ ਭਰਾ ਸਨ।
Advertisement
Advertisement
×