ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਟਿਆਲਾ ਜੇਲ੍ਹ ਵਿਚ ਰਾਜੋਆਣਾ ਨੂੰ ਮਿਲੇ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਕੇਂਦਰੀ ਪਟਿਆਲਾ ਜੇਲ੍ਹ ਵਿਚ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਰਾਜੋਆਣਾ ਅਤੇ...
Advertisement

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਕੇਂਦਰੀ ਪਟਿਆਲਾ ਜੇਲ੍ਹ ਵਿਚ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਰਾਜੋਆਣਾ ਅਤੇ ਕੇਂਦਰ ਕੋਲ ਬਕਾਇਆ ਉਸ ਦੀ ਰਹਿਮ ਦੀ ਅਪੀਲ ਨਾਲ ਸਬੰਧਤ ਕਈ ਮੁੱਦਿਆਂ ’ਤੇ ਤਫ਼ਸੀਲ ਵਿਚ ਚਰਚਾ ਕੀਤੀ ਗਈ। ਲਗਪਗ ਇੱਕ ਘੰਟੇ ਤੱਕ ਚੱਲੀ ਇਸ ਮੀਟਿੰਗ ਤੋਂ ਬਾਅਦ ਧਾਮੀ ਬਾਹਰ ਮੌਜੂਦ ਪੱਤਰਕਾਰਾਂ ਨਾਲ ਕੋਈ ਗੱਲਬਾਤ ਕੀਤੇ ਬਗੈਰ ਉਥੋਂ ਚਲੇ ਗਏ। ਧਾਮੀ ਤੇ ਰਾਜੋਆਣਾ ਦਰਮਿਆਨ ਇਹ ਮੀਟਿੰਗ ਅਜਿਹੇ ਮੌਕੇ ਹੋਈ ਹੈ ਜਦੋਂ ਅਜੇ ਕਰੀਬ ਦਸ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸਕੱਤਰ ਨੇ ਵਧੀਕ ਡੀਜੀਪੀ (ਜੇਲ੍ਹਾਂ) ਨੂੰ ਪੱਤਰ ਲਿਖ ਕੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਸਮਾਂ ਮੰਗਿਆ ਸੀ। ਪਿਛਲੇ ਮਹੀਨੇ ਸੁਪਰੀਮ ਕੋਰਟ ਨੇ ਇੱਕ ਸੁਣਵਾਈ ਦੌਰਾਨ ਕਿਹਾ ਸੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 ਵਿੱਚ ਹੋਏ ਕਤਲ ਲਈ ਮੌਤ ਦੀ ਸਜ਼ਾਯਾਫ਼ਤਾ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫੈਸਲਾ ਲੈਣ ਵਿੱਚ ਦੇਰੀ ਲਈ ਇਕੱਲੀ ਕੇਂਦਰ ਸਰਕਾਰ ਜ਼ਿੰਮੇਵਾਰ ਸੀ। ਸਰਬਉੱਚ ਅਦਾਲਤ ਨੇ ਸਰਕਾਰ ਨੂੰ ਯਾਦ ਦਿਵਾਇਆ ਸੀ ਕਿ ਰਾਜੋਆਣਾ ਦੀ ਫਾਂਸੀ ਬਾਰੇ ਫੈਸਲਾ ਲੈਣਾ ਕਾਰਜਪਾਲਿਕਾ ਦਾ ਕੰਮ ਹੈ, ਅਦਾਲਤ ਦਾ ਨਹੀਂ।ਪੰਜਾਬ ਪੁਲੀਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ 1995 ਵਿੱਚ ਹੋਏ ਬੰਬ ਧਮਾਕੇ ਵਿੱਚ ਉਸ ਦੀ ਭੂਮਿਕਾ ਲਈ ਜੁਲਾਈ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਇਸ ਧਮਾਕੇ ਵਿੱਚ ਬੇਅੰਤ ਸਿੰਘ ਅਤੇ 16 ਹੋਰ ਮਾਰੇ ਗਏ ਸਨ। ਹਾਈ ਕੋਰਟ ਵੱਲੋਂ ਮੌਤ ਦੀ ਸਜ਼ਾ ਦੇ ਫੈਸਲੇ ਨੂੰ ਬਰਕਰਾਰ ਰੱਖਣ ਤੋਂ ਬਾਅਦ ਰਾਜੋਆਣਾ ਦੀ ਫਾਂਸੀ 31 ਮਾਰਚ, 2012 ਲਈ ਨਿਰਧਾਰਤ ਕੀਤੀ ਗਈ ਸੀ, ਪਰ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਰਹਿਮ ਦੀ ਅਪੀਲ ਤੋਂ ਬਾਅਦ ਤਤਕਾਲੀ ਯੂਪੀਏ ਸਰਕਾਰ ਨੇ ਤਿੰਨ ਦਿਨ ਪਹਿਲਾਂ ਹੀ ਇਸ ’ਤੇ ਰੋਕ ਲਗਾ ਦਿੱਤੀ ਸੀ।

 

 

Advertisement
Show comments