“ਸੁਖਬੀਰ ਦੀ ਥਾਂ ਪੰਥ ਦਾ ਬੁਲਾਰਾ ਬਣਨ ਧਾਮੀ”
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਅਤੇ ਐੱਸ.ਜੀ.ਪੀ.ਸੀ. ਮੈਂਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੁਖਬੀਰ ਬਾਦਲ ਦੀ ਥਾਂ ਪੰਥ ਦਾ ਬੁਲਾਰਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਅਤੇ ਐੱਸ.ਜੀ.ਪੀ.ਸੀ. ਮੈਂਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੁਖਬੀਰ ਬਾਦਲ ਦੀ ਥਾਂ ਪੰਥ ਦਾ ਬੁਲਾਰਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਪ੍ਰਧਾਨ ਵੱਲੋਂ ਸੁਖਬੀਰ ਬਾਦਲ ਦੇ ਕੀਤੇ ਐਲਾਨਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰਾ ਪੰਥ ਐੱਸ.ਜੀ.ਪੀ.ਸੀ. ਦੇ ਕਾਰਜ ਵਿੱਚ ਸਾਥ ਦੇਵੇਗਾ, ਪਰ ਇਹ ਸੇਵਾ ਇਕ ਵਿਅਕਤੀ ਵਿਸ਼ੇਸ਼ ਦੀ ਸਿਆਸਤ ਨੂੰ ਉਭਾਰਨ ਲਈ ਕਰਨ ’ਤੇ ਪੰਥ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਪੰਜ ਸਤੰਬਰ ਨੂੰ ਡੀਜ਼ਲ ਦੇਣ ਦਾ ਐਲਾਨ ਕੀਤਾ ਪਰ ਦਸ ਸਤੰਬਰ ਨੂੰ ਐੱਸ.ਜੀ.ਪੀ.ਸੀ. ਵੱਲੋ ਵੰਡੇ ਗਏ ਡੀਜ਼ਲ ਨੂੰ ਆਪਣੇ ਹਲਕਾ ਇੰਚਾਰਜ ਜ਼ਰੀਏ ਵੰਡਿਆ। ਪੁੜੈਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਡੀਜ਼ਲ ਦੀ ਖਰੀਦ ਅਤੇ ਵੰਡ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
Advertisement
Advertisement