ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਨਵੰਬਰ
ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਭਲਕੇ ਚਾਰ ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਖੇਤੀਬਾੜੀ ਅਤੇ ਫੂਡ ਟੈਕਨਾਲੋਜੀ ਮੇਲਾ ‘ਸੀਆਈਆਈ ਐਗਰੋ ਟੈਕ ਇੰਡੀਆ-2022’ ਦਾ ਉਦਘਾਟਨ ਕਰਨਗੇ। ਇਹ ਮੇਲਾ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ) ਵੱਲੋਂ 4 ਤੋਂ 7 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ। ਸੀਆਈਆਈ ਐਗਰੋ ਟੈਕ ਇੰਡੀਆ 2022 ਦੇ ਚੇਅਰਮੈਨ ਸੰਜੀਵ ਪੁਰੀ ਨੇ ਕਿਹਾ ਕਿ ਡਿਜੀਟਲ ਟੈਕਨਾਲੋਜੀ ਦੀ ਤਾਕਤ ਨਾਲ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ ਅਹਿਮ ਟੀਚਾ ਹੈ। ਮੇਲੇ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਸਣੇ ਹੋਰ ਸਿਆਸੀ ਆਗੂ ਸ਼ਿਰਕਤ ਕਰਨਗੇ।