DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਝੂੰਦਾਂ ਨੂੰ ਟਿਕਟ ਦੇ ਕੇ ਢੀਂਡਸਾ ਪਰਿਵਾਰ ਨੂੰ ਨਾਰਾਜ਼ ਕੀਤਾ: ਬਾਦਲ

‘ਆਪ’ ਸਰਕਾਰ ਦੇ ਹਰ ਫਰੰਟ ’ਤੇ ਫੇਲ੍ਹ ਹੋਣ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।
Advertisement

ਅੱਜ ਇਥੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਿਥੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉਪਰ ਤਿੱਖੇ ਸ਼ਬਦੀ ਹਮਲੇ ਕੀਤੇ, ਉਥੇ ਪਾਰਟੀ ਦੀ ਪਿੱਠ ’ਚ ਛੁਰਾ ਮਾਰਨ ਵਰਗੇ ਗੰਭੀਰ ਦੋਸ਼ ਲਾ ਕੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਦੀ ਵੀ ਤਿੱਖੀ ਅਲੋਚਨਾ ਕੀਤੀ। ਮੁੱਖ ਮੰਤਰੀ ਉਪਰ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ‘ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਅੱਜ ਪੰਜਾਬ ਦੇ ਕਿਸਾਨ, ਵਪਾਰੀ, ਨੌਜਵਾਨ, ਮੁਲਾਜ਼ਮ ਅਤੇ ਆਮ ਲੋਕ ਇਸ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਨਿੱਤ ਸੜਕਾਂ ’ਤੇ ਇਸ ਨੂੰ ਚਲਦਾ ਕਰਨ ਲਈ ਬੇਚੈਨ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਲੰਘੇ ਸਾਢੇ ਚਾਰ ਸਾਲਾਂ ਦੌਰਾਨ ਧਾਰਮਿਕ ਗ੍ਰੰਥਾਂ ਅਤੇ ਸੰਸਥਾਵਾਂ ਦੀਆਂ ਸਭ ਤੋਂ ਵੱਧ ਬੇਅਦਬੀਆਂ ਹੋਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਮਾਲੇਰਕੋਟਲਾ ’ਚ ਪਵਿੱਤਰ ਕੁਰਾਨ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਚਾਉਣ ਲਈ ਵਕਾਲਤ ਕਰਨ ਵਾਲਾ ਵਕੀਲ ਅੱਜ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਿੱਚ ਮੰਤਰੀ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਗਏ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਉਪਰ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦਾ ਦੋਸ਼ ਲਾਉਂਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪਣੇ ਵਾਅਦੇ ਮੁਤਾਬਕ ਝੂੰਦਾਂ ਨੂੰ ਲੋਕ ਸਭਾ ਟਿਕਟ ਕੇ ਉਨ੍ਹਾਂ ਨੇ ਢੀਂਡਸਾ ਪਰਿਵਾਰ ਨੂੰ ਨਰਾਜ਼ ਕਰ ਲਿਆ ਪਰ ਝੂੰਦਾਂ ਨੇ ਵਿਸਵਾਸ਼ਘਾਤ ਕਰਕੇ ਪਹਿਲਾਂ ਪਾਰਟੀ ਨੂੰ ਤੋੜਿਆ, ਫਿਰ ਪੁਨਰ ਸੁਰਜੀਤ ਅਕਾਲੀ ਦਲ ਨੂੰ ਛੱਡ ਵਾਰਿਸ ਪੰਜਾਬ ਨਾਲ ਜਾ ਖੜ੍ਹੇ।

ਉਨ੍ਹਾਂ ਅਕਾਲੀ ਵਰਕਰਾਂ ਨੂੰ ਪਾਰਟੀ ਦੀ ਸਰਕਾਰ ਬਣਾਉਣ ਲਈ ਦਿਨ ਰਾਤ ਇੱਕ ਕਰਨ ਦਾ ਸੱਦਾ ਦਿੱਤਾ।

Advertisement

ਇਸ ਮੌਕੇ ਜ਼ਿਲ੍ਹਾ ਪਰਿਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ, ਹਲਕਾ ਅਮਰਗੜ੍ਹ ਦੇ ਪਾਰਟੀ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ, ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ, ਸਾਬਕਾ ਚੇਅਰਮੈਨ ਡਾ ਜਗਤਾਰ ਸਿੰਘ ਜੱਗੀ ਝੁਨੇਰ, ਜ਼ਾਹਿਦਾ ਸੁਲੇਮਾਨ ਇੰਚਾਰਜ ਮਾਲੇਰਕੋਟਲਾ, ਜ਼ਿਲ੍ਹਾ ਪ੍ਰਧਾਨ ਜਥੇਦਾਰ ਤ੍ਰਿਲੋਚਨ ਸਿੰਘ ਧਲੇਰ ਅਤੇ ਜ਼ੋਨ ਕੋਆਰਡਨੇਟਰ ਸਈਅਦ ਪੱਪੂ ਖਾਨ ਸਮੇਤ ਵੱਡੀ ਗਿਣਤੀ ਮਾਲੇਰਕੋਟਲਾ ਤੇ ਅਮਰਗੜ੍ਹ ਹਲਕਿਆਂ ਦੇ ਅਕਾਲੀ ਆਗੂ ਮੌਜੂਦ ਸਨ।

Advertisement

Advertisement
×