ਹਰਦੀਪ ਸਿੰਘ ਸੋਢੀ
ਧੂਰੀ, 18 ਜੂਨ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਰਾਮ ਸਿੰਘ ਕੱਕੜਵਾਲ ਤੇ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ ਦੀ ਅਗਵਾਈ ਵਿੱਚ ਧਰਨਾ 260ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਗੁਰੀ ਮਾਨ ਧੂਰੀ, ਬਲਵਿੰਦਰ ਸਿੰਘ ਪੇਧਨੀ, ਚਮਕੌਰ ਸਿੰਘ ਹਥਨ, ਕੁਲਵਿੰਦਰ ਕੌਰ, ਮਹਿੰਦਰ ਸਿੰਘ ਲੱਡਾ, ਈਸ਼ਰ ਸਿੰਘ ਸਾਥੋਂ ਤੇ ਜਗਦੇਵ ਸਿੰਘ ਬੁਰਾ ਹਾਜ਼ਰ ਸਨ।