ਹਰਦੀਪ ਸਿੰਘ ਸੋਢੀ
ਧੂਰੀ, 9 ਜਨਵਰੀ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ, ਹਰਬੰਸ ਸਿੰਘ ਲੱਡਾ, ਚਮਕੌਰ ਸਿੰਘ ਹਥਨ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 101ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ 15 ਜਨਵਰੀ ਨੂੰ ਹੋਣ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਜੇ ਕੋਈ ਸਿੱਟਾ ਨਾ ਨਿਕਲਿਆ ਤਾਂ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੁਖਜੀਤ ਸਿੰਘ ਲੱਡਾ, ਗਮਦੂਰ ਸਿੰਘ ਲੱਡਾ, ਰਾਮ ਸਿੰਘ ਕੱਕੜਵਾਲ, ਅਵਤਾਰ ਸਿੰਘ, ਗੁਰਮੀਤ ਕੌਰ, ਹਮੀਰ ਸਿੰਘ, ਮਹਿੰਦਰ ਸਿੰਘ ਤੇ ਬਲਜੀਤ ਕੌਰ ਹਾਜ਼ਰ ਸਨ।