ਡੀ ਆਈ ਜੀ ਦੀ ਗ੍ਰਿਫਤਾਰੀ ਸੂਬੇ ਦੇ ਵੱਡੇ ਢਾਂਚੇ ’ਤੇ ਸਵਾਲੀਆ ਨਿਸ਼ਾਨ: ਰਾਜਪਾਲ ਕਟਾਰੀਆ
ਇੱਥੋਂ ਦੇ ਪੰਜਾਬ ਪਬਲਿਕ ਸਕੂਲ ਦੇ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਪਹੁੰਚੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਦੀ ਸੀਬੀਆਈ ਵੱਲੋਂ ਕੀਤੀ ਗ੍ਰਿਫਤਾਰੀ ਉੱਪਰ ਟਿੱਪਣੀ ਕਰਦੇ ਹੋਏ ਕਿਹਾ ਕਿ ਜੇਕਰ ਸਾਡੀ ਨੱਕ ਹੇਠ ਇਹ...
Advertisement
ਇੱਥੋਂ ਦੇ ਪੰਜਾਬ ਪਬਲਿਕ ਸਕੂਲ ਦੇ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਪਹੁੰਚੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਦੀ ਸੀਬੀਆਈ ਵੱਲੋਂ ਕੀਤੀ ਗ੍ਰਿਫਤਾਰੀ ਉੱਪਰ ਟਿੱਪਣੀ ਕਰਦੇ ਹੋਏ ਕਿਹਾ ਕਿ ਜੇਕਰ ਸਾਡੀ ਨੱਕ ਹੇਠ ਇਹ ਸਭ ਹੋ ਰਿਹਾ ਸੀ ਤਾਂ ਕਿਤੇ ਨਾ ਕਿਤੇ ਵੱਡੀ ਗੜਬੜ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਐਨਾ ਵੱਡਾ ਢਾਂਚਾ ਹੈ ਪਰ ਬਾਹਰੋਂ ਆਕੇ ਸੀਬੀਆਈ ਅਜਿਹੀ ਕਾਰਵਾਈ ਨੂੰ ਉਜਾਗਰ ਕਰਦੀ ਹੈ ਤਾਂ ਇਹ ਸੂਬੇ ਦੇ ਢਾਂਚੇ ਉੱਪਰ ਸਵਾਲ ਖੜ੍ਹੇ ਕਰਦਾ ਹੈ, ਜੋ ਇਸ ਭ੍ਰਿਸ਼ਟਾਚਾਰੀ ਕਾਰਵਾਈ ਨੂੰ ਫੜਨ ਵਿੱਚ ਅਸਫ਼ਲ ਰਿਹਾ। ਉਨ੍ਹਾਂ ਕਿਹਾ ਕਿ ਸੀਬੀਆਈ ਕਾਰਨ ਲੋਕਾਂ ਨੂੰ ਇਨਸਾਫ਼ ਦੀ ਇੱਕ ਆਸ ਹੈ।
Advertisement
×