ਪੰਜ ਤੱਤਾਂ ’ਚ ਵਿਲੀਨ ਹੋਏ ਦਿਲਜੀਤ ਸਿੰਘ ਬੇਦੀ
ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਤੇ ਲੇਖਕ ਦਿਲਜੀਤ ਸਿੰਘ ਬੇਦੀ ਦਾ ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੇੜਲੇ ਸ਼ਮਸ਼ਾਨਘਾਟ ਵਿੱਚ ਸਸਕਾਰ ਕੀਤਾ ਗਿਆ। ਇਸ ਦੌਰਾਨ ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਤੋਂ ਇਲਾਵਾ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ, ਨਿਹੰਗ ਜਥੇਬੰਦੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਹੋਰਨਾਂ ਨੇ ਸ਼ਿਰਕਤ ਕੀਤੀ। ਚਿਖਾ ਨੂੰ ਅਗਨੀ ਦਿਖਾਉਣ ਦੀ ਰਸਮ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਰੁਪਿੰਦਰ ਸਿੰਘ ਬੇਦੀ ਨੇ ਨਿਭਾਈ। ਇਸ ਮੌਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਦਿਲਜੀਤ ਸਿੰਘ ਬੇਦੀ ਬੁੱਢਾ ਦਲ ਦੇ ਵਿੱਚ ਬਤੌਰ ਪ੍ਰੈੱਸ ਸਕੱਤਰ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਸਦੀਵੀਂ ਵਿਛੋੜਾ ਦੇ ਗਏ ਹਨ। ਸ੍ਰੀ ਬੇਦੀ ਨੇ ਇੱਕ ਦਰਜਨ ਤੋਂ ਵੱਧ ਪੁਸਤਕਾਂ ਵੀ ਲਿਖੀਆਂ ਹਨ। ਸ੍ਰੀ ਬੇਦੀ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵਿੱਚ ਅੱਠ ਸਤੰਬਰ ਨੂੰ ਹੋਵੇਗੀ।