ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਸ਼ਾ ਵਿਭਾਗ ਦੇ ਡਾਇਰੈਕਟਰ ਅਕਾਲ ਤਖ਼ਤ ਵਿਖੇ ਪੇਸ਼

ਮਰਿਆਦਾ ਦੀ ਉਲੰਘਣਾ ਮਾਮਲੇ ’ਚ ਜਥੇਦਾਰ ਗਡ਼ਗੱਜ ਨੂੰ ਲਿਖਤੀ ਸਪੱਸ਼ਟੀਕਰਨ ਦਿੱਤਾ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਦੇ ਹੋਏ ਭਾਸ਼ਾ ਵਿਭਾਗ ਦੇ ਡਾਇਰੈਟਰ ਜਸਵੰਤ ਸਿੰਘ ਜ਼ਫਰ। ਫੋਟੋ: ਵਿਸ਼ਾਲ ਕੁਮਾਰ
Advertisement

ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਅੱਜ ਆਪਣਾ ਪੱਖ ਪੇਸ਼ ਕਰਨ ਵਾਸਤੇ ਅਕਾਲ ਤਖ਼ਤ ਵਿਖੇ ਪੁੱਜੇ ਹਨ ਅਤੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਿਆ ਹੈ।

ਇਸ ਸਬੰਧ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਵੱਲੋਂ ਆਪਣਾ ਪੱਖ ਰੱਖਿਆ ਗਿਆ ਹੈ। ਉਨ੍ਹਾਂ ਲਿਖਤੀ ਰੂਪ ਵਿੱਚ ਆਪਣਾ ਸਪੱਸ਼ਟੀਕਰਨ ਦਿੱਤਾ ਹੈ।

Advertisement

ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ ਅਤੇ ਇਸ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਪੇਸ਼ ਹੋਣ ਸਮੇਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਆਖਿਆ ਗਿਆ ਹੈ ਕਿ ਉਹ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ-ਪ੍ਰਸਾਰ ਵਾਸਤੇ ਆਪਣੇ ਤੌਰ ’ਤੇ ਹੋਰ ਵਧੇਰੇ ਯਤਨ ਕਰਨ ਤਾਂ ਜੋ ਮਾਂ ਬੋਲੀ ਨੂੰ ਸੂਬੇ ਵਿੱਚ ਢੁੱਕਵਾਂ ਮਾਣ ਸਨਮਾਨ ਮਿਲ ਸਕੇ।

ਆਪਣਾ ਪੱਖ ਜਥੇਦਾਰ ਕੋਲ ਰੱਖਣ ਤੋਂ ਬਾਅਦ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਜਸਵੰਤ ਸਿੰਘ ਜ਼ਫਰ ਨੇ ਕਿਹਾ ਕਿ ਉਨ੍ਹਾਂ ਹੋਈ ਗਲਤੀ ਸਵੀਕਾਰ ਕੀਤੀ ਹੈ ਅਤੇ ਆਪਣਾ ਪੱਖ ਜਥੇਦਾਰ ਕੋਲ ਰੱਖਿਆ ਹੈ ਜਿਸ ’ਚ ਵਿਸਥਾਰ ਵਿੱਚ ਸਾਰੀ ਜਾਣਕਾਰੀ ਦਿੱਤੀ ਗਈ ਹੈ। ਜਸਵੰਤ ਸਿੰਘ ਜ਼ਫਰ ਨੇ ਪੇਸ਼ ਹੋਣ ਮੌਕੇ ਆਪਣਾ ਦਾਹੜ੍ਹਾ ਬੰਨ੍ਹਿਆ ਹੋਇਆ ਸੀ ਤਾਂ ਜਥੇਦਾਰ ਗੜਗੱਜ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਦਾਹੜ੍ਹਾ ਖੋਲ੍ਹਣ ਲਈ ਆਖਿਆ ਗਿਆ, ਜਿਸ ਤੋਂ ਬਾਅਦ ਉਹ ਦਾਹੜ੍ਹਾ ਖੋਲ੍ਹ ਕੇ ਪੇਸ਼ ਹੋਏ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿੱਚ ਮਗਰੋਂ ਨੱਚਣ ਤੇ ਗਾਉਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਸੀ। ਇਸ ਸਬੰਧੀ ਸ਼ਿਕਾਇਤਾਂ ਮਿਲਣ ਮਗਰੋਂ ਅਕਾਲ ਤਖ਼ਤ ਵੱਲੋਂ ਜਸਵੰਤ ਸਿੰਘ ਜ਼ਫਰ ਨੂੰ ਤਲਬ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਆਪਣੀ ਗਲਤੀ ਮੰਨੀ ਸੀ ਅਤੇ ਖਿਮਾ ਯਾਚਨਾ ਕੀਤੀ ਸੀ ਜਿਸ ਮਗਰੋਂ ਉਨ੍ਹਾਂ ਨੂੰ ਤਨਖ਼ਾਹ ਲਾਈ ਗਈ ਸੀ। ਉਹ ਆਪਣੀ ਤਨਖਾਹ ਪੂਰੀ ਕਰਨ ਮਗਰੋਂ ਖਿਮਾ ਯਾਚਨਾ ਦੀ ਅਰਦਾਸ ਕਰਵਾ ਚੁੱਕੇ ਹਨ। ਇਸੇ ਮਾਮਲੇ ਵਿੱਚ ਪੰਜਾਬੀ ਗਾਇਕ ਬੀਰ ਸਿੰਘ ਵੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲ ਕੇ ਖਿਮਾ ਯਾਚਨਾ ਦੀ ਅਪੀਲ ਕਰ ਚੁੱਕੇ ਹਨ।

 

Advertisement
Show comments