ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ ’ਚ ਚੋਣ ਨਤੀਜਿਆਂ ਬਾਰੇ ਚਰਚਾ

ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਉਣ ਦਾ ਫ਼ੈਸਲਾ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਘੱਟ ਗਿਣਤੀ ਤੇ ਦਲਿਤ ਦਲ ਦੇ ਆਗੂ। -ਫੋਟੋ: ਸੂਦ
Advertisement

ਨਿੱਜੀ ਪੱਤਰ ਪ੍ਰੇਰਕ

ਫ਼ਤਹਿਗੜ੍ਹ ਸਾਹਿਬ, 10 ਜੂਨ

Advertisement

ਘੱਟ ਗਿਣਤੀ ਅਤੇ ਦਲਿਤ ਦਲ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਮੁੱਖ ਦਫ਼ਤਰ ਵਿੱਚ ਹੋਈ। ਇਸ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪੈਦਾ ਹੋਏ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਵਿੱਚ ਵੋਟਰਾਂ ਦੇ ਫ਼ੈਸਲੇ ਦੀ ਸ਼ਲਾਘਾ ਅਤੇ ਚੋਣ ਪ੍ਰਚਾਰ ਦੌਰਾਨ ਰਾਜਨੀਤਕ ਪਾਰਟੀਆਂ ਵੱਲੋਂ ਪੰਜਾਬ ਦੀਆਂ ਮੰਗਾਂ ਬਾਰੇ ਦ੍ਰਿਸ਼ਟੀਕੋਣ ਲੋਕਾਂ ਸਾਹਮਣੇ ਨਾ ਲਿਆਉਣ ’ਤੇ ਨਾਖੁਸ਼ੀ ਜ਼ਾਹਰ ਕੀਤੀ ਗਈ। ਸ੍ਰੀ ਮਾਧੋਪੁਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਵੱਲੋਂ ਪੰਜਾਬ ਦੀਆਂ ਮੰਗਾਂ ਜਿਵੇਂ ਸੰਘਾਤਮਕ ਢਾਂਚੇ ਅਧੀਨ ਰਾਜਾਂ ਨੂੰ ਵੱਧ ਅਧਿਕਾਰ ਦੇਣਾ, ਪੰਜਾਬ ਦੇ ਪਾਣੀਆਂ, ਪੰਜਾਬੀ ਬੋਲਦੇ ਇਲਾਕਿਆਂ ਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦੇਣਾ, ਘੱਟ ਗਿਣਤੀ ਤੇ ਦਲਿਤ ਵਰਗਾਂ ਦੀ ਸੁਰੱਖਿਆ, ਮਹਿੰਗਾਈ, ਬੇਰੁਜ਼ਗਾਰੀ, ਸਿਹਤ ਤੇ ਸਿੱਖਿਆ, ਕਿਸਾਨੀ ਅਤੇ ਦਲਿਤ ਸਮਾਜ ਦੀਆਂ ਸਮੱਸਿਆਂਵਾਂ ਬਾਰੇ ਪੰਜਾਬ ਦੇ ਪਿੰਡਾਂ ’ਚ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਮੇਜਰ ਸਿੰਘ ਸੰਘੋਲ ਨੂੰ ਸਰਕਲ ਸੰਘੋਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।

ਮੀਟਿੰਗ ਨੂੰ ਪ੍ਰਿੰਸੀਪਲ ਬਾਵਾ ਸਿੰਘ ਸੂਬਾ ਮੀਤ ਪ੍ਰਧਾਨ, ਮੇਜਰ ਚਰਨ ਸਿੰਘ ਸੂਬਾ ਜਨਰਲ ਸਕੱਤਰ, ਕ੍ਰਿਸ਼ਨ ਚੰਦ ਸੂਬਾ ਮੀਤ ਪ੍ਰਧਾਨ,ਧਰਮ ਸਿੰਘ ਰਾਈਏਵਾਲ ਸੂਬਾ ਜਨਰਲ ਸਕੱਤਰ, ਭਗਤ ਸਿੰਘ ਪੰਜਕੋਹਾ ਸੂਬਾ ਸਲਾਹਕਾਰ, ਦਲਬਾਰਾ ਸਿੰਘ ਸੂਬਾ ਵਿੱਤ ਸਕੱਤਰ, ਅਜਮੇਰ ਸਿੰਘ ਬਡਲਾ, ਗੁਰਵੰਤ ਸਿੰਘ ਖਮਾਣੋਂ, ਮੋਹਣ ਸਿੰਘ ਜੱਲਾ, ਭੀਮ ਸਿੰਘ, ਗੁਰਮੀਤ ਸਿੰਘ ਖੇੜੀ, ਸੁਰਿੰਦਰ ਸਿੰਘ ਜਵੰਦਾ, ਰਾਮ ਰਾਜ ਧੀਮਾਨ, ਅਮਰਜੀਤ ਸਿੰਘ ਹਾਜੀਪੁਰ, ਹਰਬੰਸ ਸਿੰਘ ਭੜੀ, ਜਸਵਿੰਦਰ ਸਿੰਘ ਸੁਹਾਵੀ, ਜੋਗਾ ਸਿੰਘ ਡੰਘੇੜੀਆ, ਹਰਕੇਵਲ ਸਿੰਘ ਸੈਂਫਲਪੁਰ, ਗੁਰਪਾਲ ਸਿੰਘ ਆਦਿ ਨੇ ਸੰਬੋਧਨ ਕੀਤਾ।

Advertisement