ਸੜਕ ਹਾਦਸਿਆਂ ’ਚ ਮੌਤ ਦਰ ਘਟਾਉਣ ’ਤੇ ਚਰਚਾ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸੂਬੇ ਵਿੱਚ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਸ਼ੁਰੂਆਤ ਕੀਤੀ। ਮੰਤਰੀ ਨੇ ਸੜਕ ਹਾਦਸਿਆਂ ਵਿੱਚ...
Advertisement
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸੂਬੇ ਵਿੱਚ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਸ਼ੁਰੂਆਤ ਕੀਤੀ।
ਮੰਤਰੀ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ, ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਹਾਇਤਾ ਵਿਧੀਆਂ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਹ ਐਕਸ਼ਨ ਪਲਾਨ ਪੰਜਾਬ ਦੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਤਹਿਤ ਜਾਗਰੂਕਤਾ ਵਧਾਉਣ ਦੇ ਸੰਕਲਪ ਨੂੰ ਦਰਸਾਉਂਦਾ ਹੈ। ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਤਹਿਤ ਮੌਤ ਦੇ ਮਾਮਲਿਆਂ ਵਿੱਚ 2,00,000 ਤੇ ਗੰਭੀਰ ਸੱਟ ਦੇ ਮਾਮਲਿਆਂ ਵਿੱਚ 50,000 ਦੀ ਵਿੱਤੀ ਸਹਾਇਤਾ ਪ੍ਰਦਾਨ
Advertisement
ਕੀਤੀ ਜਾਂਦੀ ਹੈ।
Advertisement
