ਚੰਡੀਗੜ੍ਹ, 19 ਸਤੰਬਰ
ਕਾਂਗਰਸ ਹਾਈ ਕਮਾਨ ਵੱਲੋਂ ਦੋ ਉਪ ਮੁੱਖ ਮੰਤਰੀ ਬਣਾਏ ਜਾਣ ਦੇ ਚਰਚੇ ਹਨ। ਇਹ ਪਤਾ ਲੱਗਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਅਤੇ ਬ੍ਰਹਮ ਮਹਿੰਦਰਾ ਨੂੰ ਇਹ ਅਹੁਦੇ ਦਿੱਤੇ ਜਾ ਸਕਦੇ ਹਨ ਪਰ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ। ਕਾਂਗਰਸ ਹਾਈ ਕਮਾਨ ਵਲੋਂ ਦਲਿਤ ਚਿਹਰੇ ਵਜੋਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਹਿੰਦੂ ਤੇ ਜੱਟ ਸਿੱਖਾਂ ਵਿਚ ਤਵਾਜ਼ਨ ਬਣਾਉਣ ਲਈ ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਰੰਧਾਵਾ ਨੂੰ 20 ਸਤੰਬਰ ਨੂੰ ਉਪ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ।