ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਨੇ ਪੈਰ ਪਸਾਰੇ
ਇਸੇ ਦੌਰਾਨ ਆਸ਼ਾ ਵਰਕਰਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਘਰ-ਘਰ ਪਹੁੰਚ ਕੇ ਲੋਕਾਂ ਨੂੰ ਸਿਹਤ ਕਿੱਟਾਂ ਦੀ ਵੰਡ ਵੀ ਕੀਤੀ ਗਈ ਹੈ। ਆਸ਼ਾ ਵਰਕਰਾਂ ਨੇ ਅੱਜ 795 ਪਿੰਡਾਂ ਵਿੱਡ ਪਹੁੰਚ ਕੇ 31,826 ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ 480 ਬੁਖਾਰ ਦੇ ਮਰੀਜ਼ ਮਿਲੇ। ਆਸ਼ਾ ਵਰਕਰਾਂ ਨੇ 6864 ਸਿਹਤ ਕਿੱਟਾਂ ਵੰਡੀਆਂ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੇ ਮੁੜ ਵਸੇਬੇ ਲਈ ਲੋੜੀਂਦੇ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਸਫਾਈ ਕਾਰਜ ਵੀ ਤੇਜ਼ੀ ਨਾਲ ਚੱਲ ਰਹੇ ਹਨ।
ਘਰਾਂ ਵਿੱਚੋਂ ਮੱਛਰਾਂ ਦਾ ਲਾਰਵਾ ਮਿਲਿਆ
ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਅੱਜ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀ ਸਾਂਝੀ ਟੀਮ ਨੇ 1272 ਪਿੰਡਾਂ ਵਿੱਚ 42,272 ਘਰਾਂ ਦੀ ਜਾਂਚ ਕੀਤੀ ਤਾਂ 620 ਘਰਾਂ ਵਿੱਚੋਂ ਮੱਛਰਾਂ ਦਾ ਲਾਰਵਾ ਮਿਲਿਆ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ 11,325 ਘਰਾਂ ਦੇ ਆਲੇ ਦੁਆਲੇ ਮੱਛਰਾਂ ਦੇ ਖਾਤਮੇ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ ਹੈ।