ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਸਿਹਤ ਵਿਗੜੀ, ਬਠਿੰਡਾ ਦੇ ਸਿਵਲ ਹਸਪਤਾਲ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਦਰਜ ਕੇਸ ਤਹਿਤ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸੀ ਅਮਨਦੀਪ
ਪੁਲੀਸ ਵੱਲੋਂ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਹਿਰਾਸਤ ਵਿਚ ਲਏ ਜਾਣ ਦੀ ਫਾਈਲ ਫੋੋਟੋ। ਪਵਨ ਸ਼ਰਮਾ/ਫਾਈਲ
Advertisement
ਪੰਜਾਬ ਪੁਲੀਸ ਦੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ, ਜਿਸ ਨੂੰ 17 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਸੀ, ਨੂੰ ਸਿਹਤ ਵਿਗੜਨ ਮਗਰੋਂ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਅਮਨਦੀਪ ਕੌਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

Advertisement

ਦੱਸਿਆ ਜਾ ਰਿਹਾ ਹੈ ਕਿ ਅਮਨਦੀਪ ਨੂੰ ਪੱਥਰੀ ਦਾ ਦਰਦ ਉੱਠਣ ਮਗਰੋਂ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਡਾਕਟਰਾਂ ਵੱਲੋਂ ਮੁੱਢਲੇ ਇਲਾਜ ਦੇ ਨਾਲ ਕੁਝ ਟੈਸਟ ਵੀ ਕਰਵਾਏ ਗਏ ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।

 

 

Advertisement
Tags :
‘Insta Queen’bathindaConstable Amandeep Kaurਇੰਸਟਾ ਕੁਈਨਬਰਖਾਸਤ ਕਾਂਸਟੇਬਲ ਅਮਨਦੀਪ ਕੌਰ
Show comments