ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਗਸਤ
ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਬੇਅਦਬੀ ਮਾਮਲੇ ਸਬੰਧੀ ਕਾਂਗਰਸ ਸਰਕਾਰ ਦੇ ਪੰਜ ਨੁਮਾਇੰਦਿਆਂ ਖ਼ਿਲਾਫ਼ 20 ਅਗਸਤ ਨੂੰ ਹੁਕਮਨਾਮਾ ਜਾਰੀ ਕਰਨਗੇ। ਇਸ ਸਬੰਧੀ 17 ਅਗਸਤ ਨੂੰ ਬਠਿੰਡਾ ਦੇ ਗੁਰਦੁਆਰਾ ਹਾਜੀ ਰਤਨ ਵਿਖੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਾਵੇਗੀ। ਭਾਈ ਧਿਆਨ ਸਿੰਘ ਮੰਡ ਨੇ ਅੱਜ ਇੱਥੇ ਅਕਾਲ ਤਖ਼ਤ ਵਿਖੇ ਮੱਥਾ ਟੇਕਣ ਮਗਰੋਂ ਦੱਸਿਆ ਕਿ ਸਰਕਾਰ ਦੇ ਪੰਜ ਨੁਮਾਇੰਦਿਆਂ, ਜਿਨ੍ਹਾਂ ਵਿੱਚ ਦੋ ਕੈਬਨਿਟ ਮੰਤਰੀ ਤੇ ਤਿੰਨ ਵਿਧਾਇਕ ਸ਼ਾਮਲ ਹਨ, ਨੂੰ ਅੱਜ 11 ਅਗਸਤ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਦੂਜਾ ਮੌਕਾ ਦਿੱਤਾ ਗਿਆ ਸੀ ਪਰ ਉਹ ਅੱਜ ਵੀ ਇੱਥੇ ਹਾਜ਼ਰ ਨਹੀਂ ਹੋਏ।