ਚਮਕੌਰ ਸਾਹਿਬ: ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿੱਚ ਪ੍ਰਿੰਸੀਪਲ ਅਰਵਿੰਦਰ ਕੌਰ ਵਾਲੀਆ ਦੀ ਅਗਵਾਈ ਹੇਠ ਸਕੂਲ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 74 ਹਜ਼ਾਰ ਰੁਪਏ ਦੇ ਵਜ਼ੀਫੇ ਵੰਡੇ ਗਏ। ਸਕੂਲ ਦੇ ਧਾਰਮਿਕ ਅਧਿਆਪਕ ਜਰਨੈਲ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰੇਕ ਸਾਲ ਅਮ੍ਰਿੰਤਧਾਰੀ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 3500 ਰੁਪਏ ਅਤੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 5 ਹਜ਼ਾਰ ਰੁਪਏ ਸਾਲਾਨਾ ਵਜ਼ੀਫਾ ਦਿੱਤਾ ਜਾਂਦਾ ਹੈ। ਇਸ ਮੌਕੇ ਡੀਪੀ ਜਸਵੰਤ ਸਿੰਘ, ਲਖਵੀਰ ਕੌਰ, ਸਰਦਾਰ ਅਲੀ ਸਿੰਘ ਅਤੇ ਕਰਮਜੀਤ ਕੌਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ