ਫ਼ਤਹਿਗੜ੍ਹ ਸਾਹਿਬ: ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਨੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਸਰਕਾਰੀ ਸਕੂਲ ਪਿੰਡ ਬਾਗ ਸਿਕੰਦਰ ਦੇ 33 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀ ਪੜ੍ਹਾਈ ਦੇ ਖੇਤਰ ਵਿਚ ਇਨ੍ਹਾਂ ਫ਼ੋਨਾਂ ਦਾ ਲਾਹਾ ਲੈਂਦਿਆਂ ਆਪਣਾ ਤੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵੱਡੀ ਗਿਣਤੀ ਵਿਦਿਆਰਥੀ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ਕੋਲ ਸਮਾਰਟ ਫ਼ੋਨ ਨਾ ਹੋਣ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ ਪਰ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਿਰਵਿਘਨ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ। -ਨਿੱਜੀ ਪੱਤਰ ਪ੍ਰੇਰਕ