ਅਮਲੋਹ: ਇਥੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਭਗਵਾਨਪੁਰਾ ਵਿੱਚ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਗੁਰ ਅਸੀਸ ਚੈਰੀਟੇਬਲ ਟਰੱਸਟ ਵੱਲੋਂ ਯੂਥ ਨੌਜਵਾਨਾਂ ਨੂੰ ਕ੍ਰਿਕਟ ਕਿੱਟ ਤੇ ਵਾਲੀਬਾਲ ਕਿੱਟ ਖੇਡਾਂ ਦਾ ਸਾਮਾਨ ਵੰਡਿਆ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਅੰਦਰ ਰਵਾਇਤੀ ਖੇਡਾਂ ਤੇ ਖਿਡਾਰੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। -ਪੱਤਰ ਪ੍ਰੇਰਕ