DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੈਸੇ ਵਾਪਸ ਨਾ ਮਿਲਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ

ਇੱਥੋਂ ਨੇੜਲੇ ਪਿੰਡ ਲਹਿਰਾ ਵਿੱਚ ਉਧਾਰ ਦਿੱਤੇ ਪੈਸੇ ਵਾਪਸ ਨਾ ਮਿਲਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਪਿੰਡ ਲਹਿਰਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਨੇ ਖ਼ੁਦਕੁਸ਼ੀ...

  • fb
  • twitter
  • whatsapp
  • whatsapp
Advertisement

ਇੱਥੋਂ ਨੇੜਲੇ ਪਿੰਡ ਲਹਿਰਾ ਵਿੱਚ ਉਧਾਰ ਦਿੱਤੇ ਪੈਸੇ ਵਾਪਸ ਨਾ ਮਿਲਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਪਿੰਡ ਲਹਿਰਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਨੇ ਖ਼ੁਦਕੁਸ਼ੀ ਨੋਟ ਲਿਖਣ ਤੋਂ ਬਾਅਦ ਖ਼ੁਦ ਨੂੰ ਗੋਲੀ ਮਾਰੀ। ਗੰਭੀਰ ਹਾਲਤ ਵਿੱਚ ਉਸ ਨੂੰ ਲੁਧਿਆਣਾ ਦੇ ਡੀ ਐੱਮ ਸੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਐੱਸ ਐੱਚ ਓ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਖੁਦਕੁਸ਼ੀ ਨੋਟ ਬਰਾਮਦ ਹੋਇਆ ਹੈ। ਪੁਲੀਸ ਦੀ ਮੁੱਢਲੀ ਜਾਂਚ ਅਨੁਸਾਰ ਜਸਵਿੰਦਰ ਸਿੰਘ ਨੇ ਕਿਸੇ ਜਗ੍ਹਾ ਵੱਡੀ ਰਕਮ ਨਿਵੇਸ਼ ਕੀਤੀ ਹੋਈ ਸੀ। ਸਬੰਧਤ ਲੋਕ ਉਸ ਦੀ ਰਕਮ ਵਾਪਸ ਕਰਨ ਦੀ ਬਜਾਏ ਲਗਾਤਾਰ ਟਾਲ-ਮਟੋਲ ਕਰ ਰਹੇ ਸਨ। ਇਸ ਪ੍ਰੇਸ਼ਾਨੀ ਅਤੇ ਮਾਨਸਿਕ ਤਣਾਅ ਕਾਰਨ ਉਸ ਨੇ ਇਹ ਕਦਮ ਚੁੱਕਿਆ। ਖੁਦਕੁਸ਼ੀ ਨੋਟ ਵਿੱਚ ਉਸ ਸਿੰਘ ਨੇ ਚਾਰ ਵਿਅਕਤੀਆਂ ਦੇ ਨਾਂ ਲਿਖ ਕੇ ਉਨ੍ਹਾਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਇਸ ਘਟਨਾ ਤੋਂ ਬਾਅਦ ਜਸਵਿੰਦਰ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਖੁਦਕੁਸ਼ੀ ਨੋਟ ਵਿੱਚ ਨਾਮਜ਼ਦ ਕੀਤੇ ਗਏ ਸਾਰੇ ਮੁਲਜ਼ਮਾਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਬਰਾਮਦ ਹੋਏ ਖੁਦਕੁਸ਼ੀ ਨੋਟ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
×